ਫਤਿਹਗੜ੍ਹ ਸਾਹਿਬ, 5 ਅਕਤੂਬਰ (ਹਿੰ. ਸ.)। ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਸੂਬਾਈ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜਰ ਹੋਏ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜ਼ਿਲਿਆਂ ਦੀਆਂ ਚੋਣਾਂ ਕਰਵਾਈਆਂ ਜਾਣ ਅਤੇ ਉਸ ਤੋਂ ਬਾਅਦ ਸੂਬਾਈ ਚੋਣ ਮਿਤੀ 25 ਅਕਤੂਬਰ ਨੂੰ ਮਾਨਸਾ ਵਿਖੇ ਕੀਤੀ ਜਾਵੇਗੀ।ਮੀਟਿੰਗ ਵਿੱਚ ਹਰਦੀਪ ਕੁਮਾਰ ਸੰਗਰੂਰ, ਨਿਵਾਸ ਸੰਗਰੂਰ, ਭਰਪੂਰ ਸਿੰਘ ਛਾਜਲੀ, ਕੇਵਲ ਸਿੰਘ ਬਠਿੰਡਾ, ਰਣਜੀਤ ਸਿੰਘ ਜੀਤੀ ਬਠਿੰਡਾ, ਚਮਕੌਰ ਸਿੰਘ ਰਾਮਪੁਰਾ, ਸੁਖਦੇਵ ਸਿੰਘ, ਬਿੱਟੂ ਰਾਮ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਹਿੰਮਤ ਸਿੰਘ ਦੂਲੋਵਾਲ, ਜਸਮੇਲ ਸਿੰਘ ਅਤਲਾ, ਸੁਖਵਿੰਦਰ ਸਿੰਘ ਸਰਦੂਲਗੜ੍ਹ, ਇੱਕਬਾਲ ਸਿੰਘ ਆਲੀਕੇ, ਜਸਪ੍ਰੀਤ ਸਿੰਘ ਮਾਨਸਾ, ਹਰਭਜਨ ਸਿੰਘ ਠਠੇਰਾ, ਗੁਰਸੇਵਕ ਸਿੰਘ ਭੀਖੀ, ਪ੍ਰੀਤਮ ਸਿੰਘ, ਨਰਿੰਦਰ ਖੁੰਗਰ, ਰਣਜੀਤ ਸਿੰਘ, ਕਰਮਚੰਦ, ਹਾਜ਼ਰ ਸਨ। ਆਗੂ ਸਾਥੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੰਟਰੈਕਟਰ ਤੇ ਕੰਮ ਕਰਦੇ ਕਾਮਿਆਂ ਰੈਗੂਲਰ ਕਰੇ , ਰੈਗੂਲਰ ਭਰਤੀ ਚਾਲੂ ਕੀਤੀ ਜਾਵੇ , ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ ਅਤੇ ਡੀ ਏ ਦਾ ਬਣਦਾ ਏਰੀਅਰ ਦਿੱਤਾ ਜਾਵੇ , ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ , ਮਹਿਕਮਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ। ਅੱਜ ਦੀ ਇਸ ਮੀਟਿੰਗ ਵਿੱਚ ਸਾਂਝੇ ਫਰੰਟ ਵੱਲੋਂ ਪ੍ਰੋਗਰਾਮ ਕੀਤੇ ਜਾ ਰਹੇ ਹਨ ਉਸ ਵਿਚ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਦੇ ਝੰਡੇ ਹੇਠ ਪੂਰੀ ਭਰਵੀਂ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ