ਵਿਧਾਇਕ ਸਵਨਾ ਨੇ 1.66 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸਬਜ਼ੀ ਮੰਡੀ ਦੇ ਨਵੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 5 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਲਈ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੀ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 1.66 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸਬਜ਼ੀ ਮੰ
.


ਫਾਜ਼ਿਲਕਾ 5 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਲਈ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੀ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 1.66 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸਬਜ਼ੀ ਮੰਡੀ ਦੇ ਨਵੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ| ਵਿਧਾਇਕ ਫਾਜ਼ਿਲਕਾ ਸਵਨਾ ਨੇ ਕਿਹਾ ਕਿ ਸੈਡ ਬਣਨ ਨਾਲ ਸਬਜੀ ਵਿਕਰੇਤਾਵਾਂ, ਆੜਤੀਆਂ ਆਦਿ ਆਉਣ ਵਾਲੇ ਹੋਰਨਾ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ| ਉਨਾ ਕਿਹਾ ਕਿ ਸ਼ੈਡ ਦੀ ਪੂਰਤੀ ਹੋਣ ਨਾਲ ਸਬਜ਼ੀ ਵਿਕਰੇਤਾ ਆਪਣੀ ਸਬਜੀ ਸ਼ੈਡ ਹੇਠਾ ਸੁਰੱਖਿਅਤ ਰੱਖ ਕੇ ਵੇਚ ਸਕਣਗੇ ਤੇ ਖੁੱਲੇ ਵਿੱਚ ਸਬਜ਼ੀ ਦਾ ਕੋਈ ਵੀ ਨੁਕਸਾਨ ਨਹੀਂ ਹੋਵੇਗਾ| ਇਸ ਤੋਂ ਇਲਾਵਾ ਮੰਡੀ ਸਬਜ਼ੀ ਲੈਣ ਜਾਣ ਵਾਲੇ ਲੋਕਾਂ ਨੂੰ ਵੀ ਇਸ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ| ਉਨ੍ਹਾਂ ਕਿਹਾ ਕਿ ਕੁੱਝ ਹੀ ਦਿਨਾਂ ਵਿਚ ਸ਼ੈੱਡ ਬਣਕੇ ਤਿਆਰ ਹੋ ਜਾਵੇਗਾ| ਉਨਾਂ ਕਿਹਾ ਕਿ ਮੌਜੂਦਾ ਸਰਕਾਰ ਕੋਲੋਂ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਲਗਾਤਾਰ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਲਈ ਫੰਡ ਮੁਹਈਆ ਕਰਵਾਏ ਜਾ ਰਹੇ ਹਨ| ਉਨ੍ਹਾਂ ਕਿਹਾ ਕੀ ਕਿਸੇ ਵੀ ਵਰਗ ਨੂੰ ਵਿਕਾਸ ਪੱਖੋਂ ਅਣਦੇਖਿਆ ਨਹੀਂ ਕੀਤਾ ਜਾ ਰਿਹਾ |

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande