ਐਸ. ਡੀ. ਐਮ. ਬਟਾਲਾ ਵਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਅਭਿਆਨ ਤਹਿਤ ਮੀਟਿੰਗ
ਬਟਾਲਾ, 5 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਦੀ ਪ੍ਰਧਾਨਗੀ ਹੇਠ ਪਿੰਡ ਲਾਧੂਭਾਣਾ ਵਿਖੇ ਕਿਸਾਨ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਿਮਰਨਜੀਤ ਸਿੰਘ ਏ.ਡੀ ਓ, ਸਰਪੰਚ ਹਰ
.


ਬਟਾਲਾ, 5 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਦੀ ਪ੍ਰਧਾਨਗੀ ਹੇਠ ਪਿੰਡ ਲਾਧੂਭਾਣਾ ਵਿਖੇ ਕਿਸਾਨ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਿਮਰਨਜੀਤ ਸਿੰਘ ਏ.ਡੀ ਓ, ਸਰਪੰਚ ਹਰਜਿੰਦਰ ਸਿੰਘ, ਲੇਬਰ ਵਿਭਾਗ ਦੇ ਇੰਸਪੈਕਟਰ ਅਤੇ ਪਿੰਡ ਵਾਸੀ ਮੌਜੂਦ ਸਨ। ਐਸ.ਡੀ.ਐਮ ਬਟਾਲਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਇਸ ਲਈ ਫਸਲ ਦੀ ਰਹਿੰਦ ਖੁੰਹਦ ਨੂੰ ਸਾੜਨ ਦੀ ਥਾਂ ਪਰਾਲੀ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਏ.ਡੀ.ਓ ਬਟਾਲਾ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ , ਫਾਸਫੋਰਸ , ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਪਹੁੰਚੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਪਰਾਲੀ ਨਾ ਸਾੜਨ ਦਾ ਭਰੋਸਾ ਦਿਵਾਇਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande