ਪਟਿਆਲਾ ਦੇ ਮੰਜਾਲ ਕਲਾਂ ਦੇ ਵਾਸੀਆਂ ਵਲੋਂ ਅਧਿਆਪਕ ਹਰਦੀਪ ਸਿੰਘ ਦਾ ਸਨਮਾਨ
ਪਟਿਆਲਾ, 5 ਅਕਤੂਬਰ (ਹਿੰ. ਸ.)। ਸਰਕਾਰੀ ਪ੍ਰਾਇਮਰੀ ਸਕੂਲ ਮੰਜਾਲ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਮੰਜਾਲ ਕਲਾਂ ਦੀ ਪੰਚਾਇਤ ਵੱਲੋਂ ਸਕੂਲ ਵਧੀਆ ਸੇਵਾਵਾਂ ਦੇਣ ਲਈ ਅਧਿਆਪਕ ਹਰਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਸਾਬਕਾ ਸਰਪੰਚ ਬੀਰਮ ਪਾਲ ਨੇ ਕਿਹਾ ਕਿ ਹਰਦੀਪ ਸਿੰ
.


ਪਟਿਆਲਾ, 5 ਅਕਤੂਬਰ (ਹਿੰ. ਸ.)। ਸਰਕਾਰੀ ਪ੍ਰਾਇਮਰੀ ਸਕੂਲ ਮੰਜਾਲ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਮੰਜਾਲ ਕਲਾਂ ਦੀ ਪੰਚਾਇਤ ਵੱਲੋਂ ਸਕੂਲ ਵਧੀਆ ਸੇਵਾਵਾਂ ਦੇਣ ਲਈ ਅਧਿਆਪਕ ਹਰਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਸਾਬਕਾ ਸਰਪੰਚ ਬੀਰਮ ਪਾਲ ਨੇ ਕਿਹਾ ਕਿ ਹਰਦੀਪ ਸਿੰਘ ਪਿਛਲੇ ਛੇ ਸਾਲਾਂ ਤੋਂ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹਨਾਂ ਦੇ ਆਪਣੇ ਬੱਚੇ ਵੀ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਪੜ੍ਹੇ ਹਨ। ਅਧਿਆਪਕ ਹਰਦੀਪ ਸਿੰਘ ਦੀ ਅਗਵਾਈ ਵਿੱਚ ਸਕੂਲ ਦੀ ਪੜ੍ਹਾਈ ਦਾ ਪੱਧਰ ਬਹੁਤ ਵਧੀਆ ਰਿਹਾ ਅਤੇ ਪੰਜਵੀਂ ਦੇ ਸਾਰੇ ਵਿਦਿਆਰਥੀ ਪਹਿਲੇ ਦਰਜ਼ੇ ਵਿੱਚ ਪਾਸ ਹੁੰਦੇ ਰਹੇ। ਵਿਦਿਆਰਥੀ ਨਵੋਦਿਆ ਵਿਦਿਆਲਿਆ ਸਕੂਲ ਦੀ ਪ੍ਰੀਖਿਆ, ਬਲਾਕ ਪੱਧਰੀ ਅਤੇ ਜ਼ਿਲਾ ਪੱਧਰੀ ਵਿੱਦਿਅਕ ਮੁਕਾਬਲਿਆਂ ਦੇ ਨਾਲ-ਨਾਲ ਖੇਡਾਂ ਵਿੱਚ ਵਿਦਿਆਰਥੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਅਨੇਕਾਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ। ਉਹਨਾਂ ਵਲੋਂ ਵਿਦਿਆਰਥੀਆਂ ਨੂੰ ਮੁਢਲੀਆਂ ਸਹੂਲਤਾਂ ਜਿਵੇਂ ਵਿਦਿਆਰਥੀਆਂ ਲਈ ਮੁਫ਼ਤ ਸਟੇਸ਼ਨਰੀ, ਬੈਂਚ, ਸਾਫ ਸੁਥਰੇ ਪਾਣੀ ਦਾ ਪ੍ਰਬੰਧ ਅਤੇ ਸਕੂਲ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਅਨੇਕਾਂ ਉਪਰਾਲੇ ਕੀਤੇ ਗਏ। ਯੂਨੀਅਨ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਣ ਕਰਕੇ ਹਮੇਸ਼ਾ ਹੀ ਲੋੜਵੰਦ ਵਿਦਿਆਰਥੀਆਂ ਅਤੇ ਸਮਾਜ ਸੇਵਾ ਵਿੱਚ ਵਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ। ਬਦਲੀ ਹੋਣ ਉਪਰੰਤ ਐਸ ਐਮ ਸੀ ਕਮੇਟੀ ਪੰਚਾਇਤ ਮੈਂਬਰਾਂ ਅਤੇ ਦੇ ਮਾਪਿਆਂ ਵਲੋਂ ਅਧਿਆਪਕ ਹਰਦੀਪ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਇਸੇ ਤਰ੍ਹਾਂ ਜਾਰੀ ਰੱਖਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande