ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਅਕਤੂਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰੇਕ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ
.


ਬਟਾਲਾ, 5 ਅਕਤੂਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰੇਕ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਗਈਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ। ਉਨਾਂ ਕਿਹਾ ਕਿ ਮਹਿਜ ਸਾਢੇ ਕੁ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਲਿਆਂਦੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande