ਪਟਿਆਲਾ 6 ਅਕਤੂਬਰ (ਹਿੰ. ਸ.)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ ਪੀਣ ਵਾਲੀਆਂ ਹੋਰ ਚੀਜਾਂ ਜਿਹਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਹ ਹੁਕਮ 6 ਅਕਤੂਬਰ ਤੋਂ 5 ਦਸੰਬਰ ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ