ਬੱਲੂਆਣਾ ਦੇ ਵਿਧਾਇਕ ਨੇ ਪਿੰਡ ਭਾਗਸਰ ਤੋਂ ਦੁਤਾਰਿਆਂ ਵਾਲੀ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਬੱਲੂਆਣਾ/ਫਾਜ਼ਿਲਕਾ 6 ਅਕਤੂਬਰ (ਹਿੰ. ਸ.)। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੱਲੂਆਣਾ ਹਲਕਾ ਦੇ ਪਿੰਡ ਭਾਗਸਰ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾ
,


ਬੱਲੂਆਣਾ/ਫਾਜ਼ਿਲਕਾ 6 ਅਕਤੂਬਰ (ਹਿੰ. ਸ.)। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੱਲੂਆਣਾ ਹਲਕਾ ਦੇ ਪਿੰਡ ਭਾਗਸਰ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਸੇ ਤਹਿਤ ਹੀ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਪਿੰਡਾਂ ਦੀਆਂ ਗਲੀਆਂ, ਨਾਲੀਆਂ ਤੇ ਸੜਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅੱਜ ਜੋ ਭਾਗਸਰ ਤੋਂ ਦੁਤਾਰਿਆਂ ਵਾਲੀ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਹ ਸੜਕ 65 ਲੱਖ 76 ਹਜਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਚਾਹੇ ਉਹ ਸਿੱਖਿਆ, ਵਿਕਾਸ ਤੇ ਸਿਹਤ ਆਦਿ ਸਾਰੇ ਪੂਰੇ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande