ਘੁਮਾਣ/ਬਟਾਲਾ, 6 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਵਿਕਰਮਜੀਤ ਸਿੰਘ ਦੇ ਹੁਕਮਾਂ ਤਹਿਤ ਅਤੇ ਡਿਪਟੀ ਡਾਇਰੈਕਟਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘੁਮਾਣ (ਕੁੜੀਆਂ) ਵਿਖੇ ਬੱਚਿਆਂ ਨੂੰ ਸਟੱਬਲ ਬਰਨਿੰਗ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਘੁਮਾਨ ਨੇ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਹੀਂ ਲਗਾਉਣੀ ਚਾਹੀਦੀ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਜਾਈ ਕਰਨੀ ਚਾਹੀਦੀ ਹੈ। ਜਿਸ ਨਾਲ ਸਾਡੇ ਖੇਤਾਂ ਦੀ ਉਪਜਾਊ ਸ਼ਕਤੀ ਵੱਧਦੀ ਹੈ।
ਉਹਨਾਂ ਨੇ ਕਿਹਾ ਕਿ ਸਾਰੇ ਬੱਚੇ ਇਹ ਸੰਕਲਪ ਲੈਣ ਤੇ ਇਹ ਸੁਨੇਹਾ ਲੈ ਕੇ ਜਾਣ ਕਿ ਨਾ ਅਸੀਂ ਅੱਗ ਲਗਾਵਾਂਗੇ ਤੇ ਨਾ ਕਿਸੇ ਨੂੰ ਅੱਗ ਲਗਾਉਣ ਦੇਵਾਂਗੇ ਤੇ ਇਹ ਸੁਨੇਹਾ ਸਾਰੇ ਬੱਚੇ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਆਂਢ ਗੁਆਂਡ ਵਿੱਚ ਦੇਣ।
ਕੈਂਪ ਦੌਰਾਨ ਸਕੂਲ ਵਿੱਚ ਅਲਗ ਅਲਗ ਪ੍ਰਯੋਗੀਤਾਵਾਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥਨਾ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਕੈਂਪ ਵਿੱਚ ਏ.ਐਸ.ਆਈ ਗੁਰਸੇਵਕ ਸਿੰਘ ਨੇ ਸਾਰੇ ਬੱਚਿਆਂ ਨੂੰ ਅਪੀਲ ਕੀਤੀ ਕਿ ਸਾਰੇ ਬੱਚੇ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਾਥ ਦੇਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ