ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਲਾਂਚ ਕੀਤੀ “ਉੱਨਤ ਕਿਸਾਨ“ ਮੋਬਾਈਲ ਐਪ ਦਾ ਕਿਸਾਨ ਵੱਧ ਤੋਂ ਵੱਧ ਲਾਭ ਉਠਾਉਣ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਲਾਂਚ ਕੀਤੀ “ਉੱਨਤ ਕਿਸਾਨ“ ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸੀਨਾਂ ਦੀ ਮੈਪਿੰਗ ਕੀਤੀ ਗਈ
.


ਬਟਾਲਾ, 6 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਲਾਂਚ ਕੀਤੀ “ਉੱਨਤ ਕਿਸਾਨ“ ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸੀਨਾਂ ਦੀ ਮੈਪਿੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।

ਉਨ੍ਹਾਂ ਇਸ ਐਪ ਦੇ ਮਜਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ.ਐਲ.ਐਫਜ਼) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੇ “ਉੱਨਤ ਕਿਸਾਨ“ ਐਪ ਦੇ ਕਿਸਾਨ-ਪੱਖੀ ਡਿਜਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ। ਉਨਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।

ਉਨਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸਾਹਿਤ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande