ਪਟਿਆਲਾ, 6 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ‘ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕਿਆਂ ਦੇ ਫਰੀ ਸਟਾਇਲ ਕੁਸ਼ਤੀਆਂ ਅੰਤਰ ਜਿਲਾ ਮੁਕਾਬਲੇ ਪੀਐਮਸ਼੍ਰੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਪਰਮਿੰਦਰ ਸਿੰਘ ਡੂਮਛੇੜੀ ਰੁਸਤਮੇ ਏ ਹਿੰਦ,ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ