ਰਾਏਬਰੇਲੀ ’ਚ ਨੌਜਵਾਨ ਦੀ ਹੱਤਿਆ 'ਤੇ ਖੜਗੇ ਅਤੇ ਰਾਹੁਲ ਗਾਂਧੀ ਦਾ ਸਾਂਝਾ ਬਿਆਨ, ਘਟਨਾ ਨੂੰ ਦੱਸਿਆ ਮਨੁੱਖਤਾ 'ਤੇ ਧੱਬਾ
ਨਵੀਂ ਦਿੱਲੀ, 7 ਅਕਤੂਬਰ (ਹਿੰ.ਸ.)। ਰਾਏਬਰੇਲੀ ਵਿੱਚ ਇੱਕ ਦਲਿਤ ਨੌਜਵਾਨ ਹਰੀਓਮ ਵਾਲਮੀਕਿ ਦੀ ਹੱਤਿਆ ਨੂੰ ਕਾਂਗਰਸ ਪਾਰਟੀ ਨੇ ਸੰਵਿਧਾਨ, ਸਮਾਜਿਕ ਨਿਆਂ ਅਤੇ ਮਨੁੱਖਤਾ ਦੀ ਮੂਲ ਭਾਵਨਾ ''ਤੇ ਹਮਲਾ ਦੱਸਿਆ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨ
ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ


ਨਵੀਂ ਦਿੱਲੀ, 7 ਅਕਤੂਬਰ (ਹਿੰ.ਸ.)। ਰਾਏਬਰੇਲੀ ਵਿੱਚ ਇੱਕ ਦਲਿਤ ਨੌਜਵਾਨ ਹਰੀਓਮ ਵਾਲਮੀਕਿ ਦੀ ਹੱਤਿਆ ਨੂੰ ਕਾਂਗਰਸ ਪਾਰਟੀ ਨੇ ਸੰਵਿਧਾਨ, ਸਮਾਜਿਕ ਨਿਆਂ ਅਤੇ ਮਨੁੱਖਤਾ ਦੀ ਮੂਲ ਭਾਵਨਾ 'ਤੇ ਹਮਲਾ ਦੱਸਿਆ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਰਾਏਬਰੇਲੀ ਦੀ ਘਟਨਾ ਦੇਸ਼ ਦੇ ਸੰਵਿਧਾਨਕ ਢਾਂਚੇ ਅਤੇ ਲੋਕਤੰਤਰੀ ਆਦਰਸ਼ਾਂ ਦੇ ਵਿਰੁੱਧ ਹੈ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸਮਾਨਤਾ, ਸੁਰੱਖਿਆ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਉਹ ਸਮਾਜ ਦੇ ਵਾਂਝੇ, ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande