ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 7 ਅਕਤੂਬਰ (ਹਿੰ. ਸ.)। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45, ਟੈਗੋਰ ਨਗਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂ
.


ਹੁਸ਼ਿਆਰਪੁਰ, 7 ਅਕਤੂਬਰ (ਹਿੰ. ਸ.)। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45, ਟੈਗੋਰ ਨਗਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਬੀਤੇ ਸਾਢੇ ਤਿੰਨ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੁੱਲ 43 ਨਵੇਂ ਟਿਊਬਵੈਲ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਘਰ ਤੱਕ ਲੋੜੀਂਦੀ ਮਾਤਰਾ ਵਿਚ ਸਵੱਛ ਅਤੇ ਸੁਰੱਖਿਅਤ ਪਾਣੀ ਪਹੁੰਚੇ।ਵਿਧਾਇਕ ਜਿੰਪਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿਊਬਵੈੱਲਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ, ਤਾਂ ਜੋ ਨਾਗਰਿਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande