ਹੁਸ਼ਿਆਰਪੁਰ, 7 ਅਕਤੂਬਰ (ਹਿੰ. ਸ.)। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸੰਤ ਬਾਬਾ ਬੀਤੀ ਦੇਰ ਸ਼ਾਮ ਸਿੰਘ ਬੈਂਸਤਾਨੀ ਵਾਲਿਆਂ ਤੀਜੀ ਬਰਸੀ ਮੌਕੇ ਹੋਏ ਸਮਾਗਮ ਵਿਚ ਹਾਜ਼ਰੀ ਲਗਾਈ। ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਕਿਹਾ ਕਿ ਅਜਿਹੇ ਮਹਾਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਏਕਤਾ, ਪਿਆਰ ਅਤੇ ਸੇਵਾ ਦਾ ਮਾਰਗ ਦਿਖਾਉਂਦੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਤ- ਮਹਾਪੁਰਸ਼ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਸਮਾਜ ਨੂੰ ਬਿਹਤਰ ਸੇਧ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਤ ਬਾਬਾ ਸ਼ਾਮ ਸਿੰਘ ਜੀ ਦਾ ਜੀਵਨ ਕੁਰਬਾਨੀ, ਨਿਮਰਤਾ ਅਤੇ ਸੇਵਾ ਦਾ ਪ੍ਰਤੀਕ ਰਿਹਾ ਹੈ, ਜਿਨ੍ਹਾਂ ਦੀ ਯਾਦ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਵਸਦੀ ਹੈ।ਇਸ ਮੌਕੇ ਸਰਪੰਚ ਸੰਤੋਸ਼ ਸਿੰਘ, ਨੰਬਰਦਾਰ ਅਵਤਾਰ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਸਰਪੰਚ ਪਰਵਿੰਦਰ ਸਿੰਘ ਸੱਜਣਾ, ਅਮਰਤੇਜ ਸਿੰਘ, ਗੁਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ ਅਤੇ ਮਹਾਪੁਰਖਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ