ਚੰਡੀਗੜ੍ਹ, 7 ਅਕਤੂਬਰ (ਹਿੰ. ਸ.)। ਪੰਜਾਬ ਵਿੱਚ ਲੰਘੇ ਦਿਨ ਤੋਂ ਹੋਈ ਬਾਰਿਸ਼ ਕਾਰਨ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 8.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 28.1 ਡਿਗਰੀ ਦਰਜ ਕੀਤਾ ਗਿਆ।ਮੰਗਲਵਾਰ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਜਾਰੀ ਕੀਤਾ ਗਿਆ ਹੈ। ਜਿੱਥੇ ਭਾਰੀ ਬਾਰਿਸ਼ ਤੋਂ ਇਲਾਵਾ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ