ਪਿੰਡ ਗੁਡਾਣਾ ਵਿਖੇ ਵਾਲਮੀਕ ਭਾਈਚਾਰੇ ਵੱਲੋਂ ਸ਼ੋਭਾ ਯਾਤਰਾ ਦਾ ਆਯੋਜਨ
ਮੋਹਾਲੀ, 7 ਅਕਤੂਬਰ (ਹਿੰ. ਸ.)। ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁਭ ਮੌਕੇ ''ਤੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਯਾਤਰਾ ਦਾ ਆਯੋਜਨ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਦੇ ਤੌਰ ''ਤ
,


ਮੋਹਾਲੀ, 7 ਅਕਤੂਬਰ (ਹਿੰ. ਸ.)। ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁਭ ਮੌਕੇ 'ਤੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਯਾਤਰਾ ਦਾ ਆਯੋਜਨ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਦੇ ਤੌਰ 'ਤੇ ਕੀਤਾ ਗਿਆ। ਇਹ ਸ਼ੋਭਾ ਯਾਤਰਾ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਕੱਢੀ ਗਈ, ਜਿਸ ਵਿੱਚ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ 'ਤੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਉੱਚ ਆਦਰਸ਼ਾਂ ਅਤੇ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਹ ਆਯੋਜਨ ਅਕਸਰ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਬਰਾਬਰੀ ਦੇ ਸੰਦੇਸ਼ ਨੂੰ ਦਰਸਾਉਂਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਇਹ ਸ਼ੋਭਾ ਯਾਤਰਾ ਜਾਵੇਗੀ ਉਸ ਜਗ੍ਹਾ ਤੇ ਲੋਕੀ ਆਪੋ-ਆਪਣੇ ਬੱਚਿਆਂ ਨੂੰ ਇਸ ਸ਼ੋਭਾ ਯਾਤਰਾ ਦੇ ਮਹੱਤਵ ਬਾਰੇ ਅਤੇ ਭਗਵਾਨ ਸ੍ਰੀ ਵਾਲਮੀਕ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਮੁੱਹਈਆ ਕਰਵਾਉਣਗੇ। ਜਿਸ ਨਾਲ ਇੱਕ ਆਪਸੀ ਭਾਈਚਾਰਕ ਸਾਂਝ ਵਧੇਗੀ ਅਤੇ ਭਗਵਾਨ ਵਾਲਮੀਕ ਜੀ ਦੇ ਦੁਆਰਾ ਦਿੱਤੀਆਂ ਸਿਖਿਆਵਾਂ ਤੇ ਚੱਲਣ ਦਾ ਹਰ ਕੋਈ ਘੱਟੋ-ਘੱਟ ਇਮਾਨਦਾਰੀ ਨਾਲ ਯਤਨ ਜ਼ਰੂਰ ਕਰੇਗਾ ਅਤੇ ਇਸ ਯਤਨ ਦੇ ਸਦਕਾ ਹੀ ਆਪ ਦੇ ਸਮੁੱਚੇ ਚੁਗਿਰਦੇ ਦੇ ਵਿੱਚ ਧਾਰਮਿਕ ਮਾਹੌਲ ਸਿਰਜਿਆ ਜਾਵੇਗਾ।

ਪਿੰਡ ਦੇ ਸਰਪੰਚ ਗੁਰਜੰਟ ਸਿੰਘ ਅਤੇ ਵਾਲਮੀਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਹੋਰਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜੋ ਇਸ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ, ਇਸ ਦੇ ਨਾਲ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ ਨਾਲ ਜੁੜੀ ਰਹੇਗੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਵਾਲਮੀਕ ਕਮੇਟੀ ਨੂੰ 31000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਤਾਂ ਕਿ ਉਹ ਭਵਿੱਖ ਵਿੱਚ ਵੀ ਵਾਲਮੀਕ ਭਾਈਚਾਰੇ ਨਾਲ ਸੰਬੰਧਿਤ ਸਮਾਗਮਾਂ ਦਾ ਆਯੋਜਨ ਸਮੇਂ -ਸਮੇਂ ਤੇ ਕਰਦੇ ਰਹਿਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande