ਪਟਿਆਲਾ , 8 ਅਕਤੂਬਰ (ਹਿੰ. ਸ.)। ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ 8 ਅਕਤੂਬਰ ਤੋਂ 10 ਅਕਤੂਬਰ ਤੱਕ ਲੜਕੇ ਤੇ ਲੜਕੀਆਂ ਦੇ ਐਥਲੈਟਿਕਸ ਦੇ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।ਟਰੈਕ ਇਵੈਂਟ ਡਿਊਟੀ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ,ਫੀਲਡ ਥਰੋ ਵਿੱਚ ਡਿਊਟੀ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ,ਫੀਲਡ ਜੰਪ ਵਿੱਚ ਡਿਊਟੀ ਜਗਤਾਰ ਸਿੰਘ ਟਿਵਾਣਾ ਹੈਡ ਮਾਸਟਰ ਨੈਣ ਕਲਾਂ ਨੇ ਨਿਭਾਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ