ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ
ਪਟਿਆਲਾ , 8 ਅਕਤੂਬਰ (ਹਿੰ. ਸ.)। ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ)ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ ਬਲਾਸਟਰਜ਼ ਟੀਮ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਸੰਚਾਲਨ ਪਰਮਜੀਤ ਸਿੰਘ ਜ਼ਿਲਾ ਨੋਡ
,


ਪਟਿਆਲਾ , 8 ਅਕਤੂਬਰ (ਹਿੰ. ਸ.)। ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ)ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ ਬਲਾਸਟਰਜ਼ ਟੀਮ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਸੰਚਾਲਨ ਪਰਮਜੀਤ ਸਿੰਘ ਜ਼ਿਲਾ ਨੋਡਲ ਅਫ਼ਸਰ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਸਟੇਟ ਉਦਯਮ ਟੀਮ ਤੋਂ ਮਨਿੰਦਰ ਕੌਰ ਨੇ ਹਿੱਸਾ ਲਿਆ ਅਤੇ ਸਟੇਟ ਬਿਜ਼ਨਸ ਬਲਾਸਟਰਜ਼ ਅਤੇ ਇੰਟਰਪਨਿਓਰਸ਼ਿਪ ਵਿਸ਼ੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਦੇ ਮਾਸਟਰ ਟਰੇਨਰਾਂ ਕੋਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਜਿਸਟਰੇਸ਼ਨ ਅਤੇ ਟੀਮ ਫੋਰਮੇਸ਼ਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤੇ ਇੰਟਰਪਨਿਓਰਸ਼ਿਪ ਵਿਸ਼ੇ ਨੂੰ ਸਕੂਲਾਂ ਵਿੱਚ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਜਿਲਾ ਸਿੱਖਿਆ ਅਫਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਵੱਖ-ਵੱਖ ਬਲਾਕ ਨੋਡਲ ਅਤੇ ਮਾਸਟਰ ਟ੍ਰੇਨਰਾਂ ਨੂੰ ਉਹਨਾਂ ਦੀ ਸਰਾਹਣਯੋਗ ਕਾਰਗੁਜ਼ਾਰੀ ਲਈ ਜ਼ਿਲਾ ਪੱਧਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande