ਫਾਜ਼ਿਲਕਾ 8 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਤੇ ਦਿਖ ਬਦਲਣ ਲਈ ਲਗਾਤਾਰ ਪਹਿਲਕਦਮੀਆਂ ਕਰ ਰਹੀ ਹੈ। ਪਿੰਡ ਵਾਸੀਆਂ ਨੂੰ ਪਿੰਡਾਂ ਅੰਦਰ ਸੁਖਾਲਾ ਜੀਵਨ ਬਤੀਤ ਕਰਵਾਉਣ ਲਈ ਵਿਕਾਸ ਪ੍ਰੋਜੈਕਟ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਫਾਜ਼ਿਲਕਾ ਦੇ ਫਾਜ਼ਿਲਕਾ ਮਲੋਟ ਰੋਡ *ਤੇ ਵਸੇ ਪਿੰਡ ਕੋੜਿਆਂ ਵਾਲੀ, ਚੁਵਾੜਿਆਂ ਵਾਲੀ ਤੇ ਅਭੁੰਨ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ *ਤੇ 1 ਕਰੋੜ 12 ਲੱਖ ਤੋਂ ਵਧੇਰੇ ਦੀ ਰਕਮ ਖਰਚ ਕੀਤੀ ਜਾ ਰਹੀ ਹੈ ਜਿਸ ਦਾ ਨੀਂਹ ਪੱਥਰ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ।
ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਮੁੱਖ ਮੰਤਰੀ ਤੇ ਮੌਜੂਦਾ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ ਹਨ। ਉਨ੍ਹਾਂ ਆਖਿਆ ਕਿ ਚੁਵਾਡਿਆਂ ਵਾਲੀ ਵਿਖੇ 61 ਲੱਖ ਰੁਪਏ ਤੇ ਮਲੋਟ ਰੋਡ ਤੋਂ ਅਭੁੰਨ ਤੱਕ 51.28 ਲੱਖ ਰੁਪਏ ਦੀ ਰਾਸ਼ੀ ਖਰਚ ਕੇ ਸੜਕਾਂ ਦੇ ਨਵੀਨੀਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਰਾਹਗੀਰਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਹੀਂ ਆਵੇਗੀ ਤੇ ਸੜਕ ਦੀ ਹਾਲਤ ਠੀਕ ਹੋਣ ਨਾਲ ਕੋਈ ਵੀ ਅਣਸੁਖਾਵੀ ਘਟਨਾ ਨਹੀਂ ਵਾਪਰੇਗੀ।
ਉਨ੍ਹਾਂ ਦਾਣਾ ਮੰਡੀ ਅਭੁੰਨ ਵਿਖੇ ਸਾਡੇ 7 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸ਼ੈਡ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨ ਵੀਰਾਂ ਨੂੰ ਫਸਲ ਰੱਖਣ ਦਾ ਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਫਸਲ ਸੁਰੱਖਿਅਤ ਸ਼ੈਡ ਹੇਠਾਂ ਹੋਵੇਗੀ ਤਾਂ ਅਧਿਕਾਰੀ ਤੇ ਕਿਸਾਨ ਵੀਰ ਬੇਚਿੰਤ ਆਪਣੀ ਫਸਲ ਵੇਚ ਸਕੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਕਿਸਾਨਾਂ ਦੇ ਲੋਕਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਰਗ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ