ਵਿਧਾਇਕ ਜਲਾਲਾਬਾਦ ਨੇ ਅਰਨੀਵਾਲਾ ਤੇ ਜਲਾਲਾਬਾਦ ਵਿਖੇ ਬ੍ਰੇਕਰਜ਼ ਦੇ ਕੀਤੇ ਉਦਘਾਟਨ
ਅਰਨੀਵਾਲਾ/ਜਲਾਲਾਬਾਦ 8 ਅਕਤੂਬਰ (ਹਿੰ. ਸ.)। ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵੱਲੋਂ ਬਿਜਲੀ ਘਰ ਅਰਨੀਵਾਲਾ ਵਿਖੇ ਬ੍ਰੇਕਰ (11 ਕੇ.ਵੀ. ਯੂਪੀਐੱਸ ਫੀਡਰ) ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਜਲਾਲਾਬਾਦ ਵਿਖੇ ਵੀ ਬ੍ਰੇਕਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ
.


ਅਰਨੀਵਾਲਾ/ਜਲਾਲਾਬਾਦ 8 ਅਕਤੂਬਰ (ਹਿੰ. ਸ.)।

ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵੱਲੋਂ ਬਿਜਲੀ ਘਰ ਅਰਨੀਵਾਲਾ ਵਿਖੇ ਬ੍ਰੇਕਰ (11 ਕੇ.ਵੀ. ਯੂਪੀਐੱਸ ਫੀਡਰ) ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਜਲਾਲਾਬਾਦ ਵਿਖੇ ਵੀ ਬ੍ਰੇਕਰ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਸੇਧ ਅਧੀਨ ਜ਼ਿਲ੍ਹਾ ਫਾਜ਼ਿਲਕਾ ਵਿੱਚ 92 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਵਿਕਾਸ ਕਾਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਡੇ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿੰਨੀ ਵੀ ਵਿਕਾਸ ਕਾਰਜਾਂ ਲਈ ਰਾਸ਼ੀ ਦੀ ਮੰਗ ਕੀਤੀ ਗਈ ਸੀ ਉਨ੍ਹੀ ਰਾਸ਼ੀ ਨਾਲ ਹੀ ਇਹ ਵਿਕਾਸ ਕਾਰਜ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਜਲਾਲਾਬਾਦ, ਅਰਨੀਵਾਲਾ, ਚੱਕ ਬੁਧੋਕੇ ਤੇ ਪੱਕੇ ਕਾਲੇਵਾਲਾ ਵਿਖੇ ਬਣਾਏ ਬ੍ਰੇਕਰਜ਼ ਨਾਲ ਹੁਣ ਇਨ੍ਹਾਂ ਗਰਿੱਡਾਂ ਨਾਲ ਸਬੰਧਿਤ ਬਹੁਤ ਸਾਰੇ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲੇਗੀ ਤੇ ਲੋਕਾਂ ਵੱਲੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਤੋਂ ਬਿਜਲੀ ਦੇ ਕੱਟਾਂ ਦੀ ਸਮੱਸਿਆਂ ਤੋਂ ਨਿਜਾਤ ਦੀ ਮੰਗ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਤੇ ਹੁਣ ਵੀ ਬਿਜਲੀ ਦਾ ਹੋਰ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਵਿਕਾਸ ਤੋਂ ਇਲਾਵਾ ਅਰਨੀਵਾਲਾ ਸਮੇਤ ਜਲਾਲਾਬਾਦ ਵਿੱਚ ਸੀਵਰੇਜ, ਸਾਫ ਪਾਣੀ ਤੇ ਸੜਕਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ ਤੇ ਇਸ ਤੋਂ ਇਲਾਵਾ ਹੋਰ ਵੀ ਸੀਵਰੇਜ, ਪਾਈਪ ਲਾਈਨ ਆਦਿ ਪ੍ਰਾਜੈਕਟ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹ ਹਲਕੇ ਦੇ ਹੋਰ ਵਿਕਾਸ ਕਾਰਜ ਵੀ ਕਰਵਾਉਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande