ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2025 ਦਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਕਤੂਬਰ (ਹਿੰ. ਸ.)। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਖਾਲਸਾ ਕਾਲਜ, ਫ਼ੇਜ਼ 3 (ਏ)
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਕਤੂਬਰ (ਹਿੰ. ਸ.)। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਖਾਲਸਾ ਕਾਲਜ, ਫ਼ੇਜ਼ 3 (ਏ), ਮੋਹਾਲੀ ਵਿਖੇ 'ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ' ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੈਟ੍ਰਿਕ ਪੱਧਰ ਦੇ ਲਗਭਗ 300 ਵਿਦਿਆਰਥੀਆਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ ।

ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਆਖਿਆ ਗਿਆ ਕਿ ਸਾਹਿਤ ਮਨੁੱਖ ਅੰਦਰਲੀ ਸੰਵੇਦਨਾ ਨੂੰ ਬਚਾਈ ਰੱਖਦਾ ਹੈ, ਇਸ ਲਈ ਸੋਸ਼ਲ ਮੀਡੀਆ ਦੇ ਦੌਰ ਵਿਚ ਵਿਦਿਆਰਥੀਆਂ ਅੰਦਰ ਮਾਂ-ਬੋਲੀ ਅਤੇ ਸਾਹਿਤ ਪ੍ਰਤੀ ਲਗਾਅ ਪੈਦਾ ਕਰਨ ਅਤੇ ਉਨ੍ਹਾਂ ਅੰਦਰਲੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਦੇ ਉਪਰਾਲੇ ਵਜੋਂ ਇਹ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਕਿ ਅਜੋਕੇ ਮਸ਼ੀਨੀ ਚੌਗਿਰਦੇ ਵਿਚ ਕੋਈ ਹਰਿਆ ਬੂਟਾ ਵੀ ਮਹਿਕਦਾ ਰਹੇ।

ਇਨ੍ਹਾਂ ਮੁਕਾਬਲਿਆਂ ਲਈ ਹਰ ਸਾਲ ਜ਼ਿਲ੍ਹੇ ਦੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਮਿਲਦਾ ਸਹਿਯੋਗ ਸਲਾਹੁਣਯੋਗ ਹੈ।

ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਕਵਿਤਾ ਗਾਇਨ ਮੁਕਾਬਲੇ ਲਈ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਨੂੰ ਗਾ ਕੇ ਮੰਚ ਤੋਂ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਕਵਿਤਾ ਰਚਨਾ ਮੁਕਾਬਲੇ (300 ਸ਼ਬਦ) ਲਈ ਮੌਕੇ 'ਤੇ ‘ਅਗਲੀ ਪੀੜ੍ਹੀ ਨੂੰ ਕੀ ਸੌਂਪਾਂ?’, ‘ਜਦੋਂ ਸਕੂਲਾਂ 'ਚੋਂ ਮਾਂ-ਬੋਲੀ ਕੱਢੀ ਗਈ’ ਅਤੇ ‘ਮਿਹਨਤ ਬੇਰੁਜ਼ਗਾਰ ਹੋ ਗਈ’, ਲੇਖ ਰਚਨਾ ਮੁਕਾਬਲੇ (600 ਸ਼ਬਦ) ਲਈ ‘ਜੇ ਮਾਂ-ਬੋਲੀ ਚੁੱਪ ਹੋ ਗਈ’, ‘ਅਸੀਂ ਇਨਸਾਨ ਨਹੀਂ ਰਹੇ’, ਅਤੇ ‘ਮਾਂ-ਧਰਤੀ ਬਿਮਾਰ ਹੈ’ ਅਤੇ ਕਹਾਣੀ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮੇਰੀ ਪਹਿਲੀ ਕਿਤਾਬ’,‘ਮਾਫ਼ੀ ਦਾ ਸਬਕ’ ਅਤੇ ‘ਜਦੋਂ ਮੈਂ ਡਰਿਆ ਸੀ’ ਵਿਸ਼ੇ ਦਿੱਤੇ ਗਏ। ਸਾਰੀਆਂ ਹੀ ਵਿਧਾਵਾਂ ਵਿੱਚ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲਿਆ।

ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰਜੋਤ ਕੌਰ (ਸ ਸ ਸ ਸ ਮੁਲਾਂਪੁਰ ਗਰੀਬਦਾਸ), ਦੂਜਾ ਸਥਾਨ ਸੁਨੇਹਾ (ਸ ਹ ਸ ਦੱਪਰ) ਅਤੇ ਤੀਜਾ ਸਥਾਨ ਪਵਨੀਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ) ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਭਜੋਤ ਸਿੰਘ (ਸ ਹ ਸ ਰਡਿਆਲਾ), ਦੂਜਾ ਸਥਾਨ ਸਰਤਾਜ ਸਿੰਘ (ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਮੋਹਾਲੀ) ਅਤੇ ਤੀਜਾ ਸਥਾਨ ਅਵਿਨਾਸ਼ਜੋਤ ਸਿੰਘ (ਗਿਲਕੋ ਇੰਟਰਨੈਸ਼ਨਲ ਸਕੂਲ) ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਅੰਬਿਕਾ ਸੋਫ਼ਤ (ਗਿਲਕੋ ਇੰਟਰਨੈਸ਼ਨਲ ਸਕੂਲ), ਦੂਜਾ ਸਥਾਨ ਰਣਜੀਤ ਕੌਰ (ਸ ਹ ਸ ਦੱਪਰ) ਅਤੇ ਤੀਜਾ ਸਥਾਨ ਆਫ਼ਰੀਨ (ਸਕੂਲ ਆਫ਼ ਐਮੀਨੈਂਸ, ਬਾਕਰਪੁਰ) ਨੇ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਏਕਮਜੋਤ ਕੌਰ (ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ), ਦੂਜਾ ਸਥਾਨ ਗੁਰਸੀਰਤ ਕੌਰ (ਇਨਫੈਂਟ ਜੀਜਸ ਕਾਨਵੇਂਟ ਸਕੂਲ) ਅਤੇ ਤੀਜਾ ਸਥਾਨ ਸਵੈਨ ਸਹੋਤਾ (ਸ ਹ ਸ ਦੱਪਰ) ਨੇ ਪ੍ਰਾਪਤ ਕੀਤਾ।

ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਹੁਣ ਪਟਿਆਲੇ ਵਿਖੇ ਨਵੰਬਰ ਮਹੀਨੇ ਵਿਚ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande