ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ (ਹਿੰ. ਸ.)। ਜ਼ਿਲ੍ਹਾ ਖੇਡ ਅਫ਼ਸਰ ਰੂਪੇਸ਼ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਵਾਲੀਬਾਲ ਅੰਡਰ-14 ਲੜਕੇ) ਮਿਤੀ 13 ਅਕਤੂਬਰ 2025 ਤੋਂ 15 ਅਕਤੂਬਰ 2025 ਤੱਕ ਮਲਟੀਪਰਪਜ਼ ਸਟੇਡੀਅਮ, ਸੈਕਟਰ 63, ਮੋਹਾਲੀ ਵਿਖੇ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 300 ਖਿਡਾਰੀ ਸ਼ਾਮਲ ਹੋਣਗੇ। ਖਿਡਾਰੀ 12 ਅਕਤੂਬਰ 2025 ਨੂੰ ਐਸ.ਏ.ਐਸ. ਨਗਰ ਵਿੱਚ ਪਹੁੰਚਣਗੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹ ਖੇਡਾਂ ਸਕੂਲੀ ਪੱਧਰ ‘ਤੇ ਖੇਡ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਰਾਜ ਤੇ ਕੌਮੀ ਪੱਧਰ ਤੱਕ ਲੈ ਜਾਣ ਲਈ ਮਹੱਤਵਪੂਰਣ ਮੰਚ ਸਾਬਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਖਿਡਾਰੀਆਂ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ, ਤਾਂ ਜੋ ਉਹ ਆਪਣੀ ਖੇਡ ‘ਤੇ ਪੂਰਾ ਧਿਆਨ ਕੇਂਦਰਿਤ ਕਰ ਸਕਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ