ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ: ਹਰਚੰਦ ਸਿੰਘ ਬਰਸਟ
ਐਸ.ਏ.ਐਸ. ਨਗਰ (ਮੋਹਾਲੀ) 9 ਅਕਤੂਬਰ (ਹਿੰ. ਸ.)। ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ
ਹਰਚੰਦ ਸਿੰਘ ਬਰਸਟ


ਐਸ.ਏ.ਐਸ. ਨਗਰ (ਮੋਹਾਲੀ) 9 ਅਕਤੂਬਰ (ਹਿੰ. ਸ.)। ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਉਣੀ ਖਰੀਦ ਸੀਜ਼ਨ 2025-26 ਦੌਰਾਨ 8 ਅਕਤੂਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 9.02 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਹੋ ਚੁੱਕੀ ਹੈ। ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜਿੱਥੇ ਖਰੀਦ ਸੀਜਨ 2024-25 ਦੌਰਾਨ ਫਸਲ ਦੀ ਖਰੀਦ 2320 ਰੁਪਏ ਐਮਐਸਪੀ ਤੇ ਹੋਈ ਸੀ, ਉੱਥੇ ਹੀ ਖਰੀਦ ਸੀਜਨ 2025-26 ਵਿੱਚ 2389 ਰੁਪਏ ਐਮਐਸਪੀ ਤੇ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ 2410 ਰੁਪਏ ਪ੍ਰਤੀ ਕੁਵਿੰਟਲ ਤੇ ਵੀ ਫਸਲ ਦੀ ਖਰੀਦ ਹੋਈ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਸੂਬੇ ਵਿੱਚ 1822 ਪੱਕੀਆਂ ਮੰਡੀਆਂ ਅਤੇ 248 ਆਰਜੀ ਖਰੀਦ ਕੇਂਦਰਾਂ ਵਿੱਚ 8 ਅਕਤੂਬਰ ਤੱਕ 9,62,034 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 9,02,501 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ, ਜਦਕਿ 8,96,091 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 3,71,294 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1681 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2,46,967 ਮੀਟ੍ਰਿਕ ਟਨ, ਪਨਸਪ ਵੱਲੋਂ 1,73,173 ਮੀਟ੍ਰਿਕ ਟਨ ਅਤੇ ਵੇਅਰ ਹਾਉਸ ਵੱਲੋਂ 1,02,976 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ। ਬੀਤੇ ਬੁੱਧਵਾਰ ਨੂੰ 94,869 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 77,988 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande