ਪਿੰਡ ਬੱਲੂਆਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ
ਬੱਲੂਆਣਾ (ਫਾਜ਼ਿਲਕਾ) 9 ਅਕਤੂਬਰ (ਹਿੰ. ਸ.)। ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬੱਲੂਆਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂ
.


ਬੱਲੂਆਣਾ (ਫਾਜ਼ਿਲਕਾ) 9 ਅਕਤੂਬਰ (ਹਿੰ. ਸ.)। ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬੱਲੂਆਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣਾ ਅਤੇ ਇਸਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਹੈ। ਏ.ਡੀ.ਓ. ਗੁਰਪ੍ਰੀਤ ਲੋਹੀਆ ਵੱਲੋਂ ਆਈ.ਈ.ਸੀ. ਐਕਟੀਵਿਟੀ ਤਹਿਤ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤ ਵਿੱਚ ਹੀ ਜਜ਼ਬ ਕਰਨ, ਜਿਸ ਨਾਲ ਮਿੱਟੀ ਦੀ ਸਿਹਤ ਸੁਧਰੇਗੀ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ।ਕੈਂਪ ਦੌਰਾਨ ਡਾ. ਸ਼ਿਸ਼ਪਾਲ ਗੋਦਾਰਾ ਏ.ਪੀ.ਪੀ.ਓ. ਅਬੋਹਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ, ਮੌਜੂਦਾ ਫ਼ਸਲਾਂ ਅਤੇ ਆਉਣ ਵਾਲੀ ਹਾੜੀ ਦੀਆਂ ਫਸਲਾਂ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕ੍ਰਿਸ਼ੀ ਵਿਗਿਆਨ ਕੇਂਦਰ, ਫਾਜ਼ਿਲਕਾ ਦੇ ਮੁੱਖੀ ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਕੇ.ਵੀ.ਕੇ. ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਰਵਾਈਆਂ ਜਾ ਰਹੀਆਂ ਟ੍ਰੇਨਿੰਗਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਅੰਤ ਵਿੱਚ ਖੁਸ਼ਪ੍ਰੀਤ ਸਿੰਘ ਏ.ਟੀ.ਐਮ. ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande