ਸਿਵਲ ਸਰਜਨ ਵਲੋਂ ਲੋਕਾਂ ਨੂੰ ਅੱਖਾਂ ਦੀ ਨਿਰੰਤਰ ਜਾਂਚ ਕਰਾਉਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਅਕਤੂਬਰ (ਹਿੰ. ਸ.)। ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਪ੍
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਅਕਤੂਬਰ (ਹਿੰ. ਸ.)। ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਮਰੀਜ਼ਾਂ ਦੀਆਂ ਅੱਖਾਂ ਦੀ ਵਿਸ਼ੇਸ਼ ਜਾਂਚ ਵੀ ਕੀਤੀ ਗਈ।ਉਨ੍ਹਾਂ ਦਸਿਆ ਕਿ ਇਸ ਸਾਲ ਦਾ ਥੀਮ ਹੈ ਕਿ ਅਪਣੀਆਂ ਅੱਖਾਂ ਨੂੰ ਪਿਆਰ ਕਰੋ। ਬੱਚਿਆਂ ਅਤੇ ਨੌਜਵਾਨਾਂ ਨੂੰ ਮੋਬਾਈਲ, ਲੈਪਟਾਪ, ਟੈਲੀਵਿਜ਼ਨ ਤੇ ਹੋਰ ਡਿਜੀਟਲ ਸਾਧਨਾਂ ਉਤੇ ਬਹੁਤਾ ਸਮਾਂ ਨਹੀਂ ਬਿਤਾਉਣਾ ਚਾਹੀਦਾ। ਜੇ ਬਹੁਤ ਜ਼ਰੂਰੀ ਹੈ ਤਾਂ ਅੱਖਾਂ ਨੂੰ ਸੁਰੱਖਿਅਤ ਰੱਖਣ ਲਈ ਹਰ 20 ਮਿੰਟਾਂ ਬਾਅਦ 20 ਸੈਕਿੰਡ ਦਾ ਬ੍ਰੇਕ ਲੈਣਾ ਚਾਹੀਦਾ ਹੈ। ਬ੍ਰੇਕ ਦੌਰਾਨ 20 ਫ਼ੁੱਟ ਉਤੇ ਪਈ ਚੀਜ਼ ਨੂੰ ਵੇਖਣਾ ਚਾਹੀਦਾ ਹੈ।ਡਾ. ਸੰਗੀਤਾ ਜੈਨ ਨੇ ਦਸਿਆ ਨੇ ਕਿਹਾ ਕਿ ਅੱਖਾਂ ਕੁਦਰਤ ਦਾ ਅਨਮੋਲ ਤੋਹਫਾ ਹਨ, ਜਿਸ ਦੀ ਸਾਂਭ ਸੰਭਾਲ ਅਤਿ ਜ਼ਰੂਰੀ ਹੈ। ਅੱਜ ਕੱਲ੍ਹ ਤਣਾਓ ਭਰਪੂਰ ਸਮਾਂ ਹੈ, ਜਿਸ ਕਰਕੇ ਅੱਖਾਂ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਸਾਨੂੰ ਤਣਾਓ ਨੂੰ ਘੱਟ ਕਰਨਾ ਚਾਹੀਦਾ ਹੈ। ਅੱਖਾਂ ਸਾਡੇ ਸਰੀਰ ਦੇ ਸਭ ਤੋਂ ਅਹਿਮ ਅੰਗਾਂ ਵਿਚ ਸ਼ੁਮਾਰ ਹਨ। ਜੇ ਅੱਖਾਂ ਦਾ ਸਮੇਂ ਸਿਰ ਇਲਾਜ ਕੀਤਾ ਜਾਵੇ ਤਾਂ 80 ਫ਼ੀਸਦੀ ਅੰਨ੍ਹੇਪਣ ਤੇ ਨਜ਼ਰ ਸਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਨਿਰੰਤਰ ਜਾਂਚ ਬਹੁਤ ਜ਼ਰੂਰੀ ਹੈ। ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਤੋਂ ਬਚਿਆ ਜਾਵੇ ਕਿਉਂਕਿ ਇਹ ਆਦਤਾਂ ਮੋਤੀਆ ਬਿੰਦ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਦਾ ਵੱਡਾ ਕਾਰਨ ਹਨ। ਤੰਬਾਕੂਨੋਸ਼ੀ ਅੱਖਾਂ ਤੇ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਟੇਲੀਵਿਜ਼ਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉੱਚਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਮੋਬਾਇਲ ਦੇ ਵੱਧ ਇਸਤੇਮਾਲ ਨਾਲ ਨੌਜਵਾਨ ਪੀੜ੍ਹੀ ਅੱਖਾਂ ਦੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸੰਬੰਧੀ ਜਾਣਕਾਰੀ ਲੈਣ ਲਈ ਟੋਲ-ਫ੍ਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande