ਫਾਜ਼ਿਲਕਾ 9 ਅਕਤੂਬਰ (ਹਿੰ. ਸ.)।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੀਤੀਆਂ ਗਈਆਂ ਕਾਰਵਾਈਆਂ ਸਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ, ਕੰਵਰਜੀਤ ਸਿੰਘ ਮਾਨ, ਕ੍ਰਿਸ਼ਨਾ ਪਾਲ ਰਾਜਪੂਤ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਮੌਜੂਦ ਸਨ!
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨੋਡਲ/ਕਲਸਟਰ ਅਫਸਰਾਂ ਨੂੰ ਪਾਬੰਦ ਕੀਤਾ ਜਾਵੇ ਕਿ ਉਹ ਲਗਾਤਾਰ ਕਿਸਾਨ ਵੀਰਾਂ ਨਾਲ ਰਾਬਤਾ ਕਾਇਮ ਕਰਨ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾ ਤੇ ਨਜ਼ਰ ਰੱਖੀ ਜਾਵੇ ਤੇ ਖਾਸ ਕਰਕੇ ਹੋਟ ਸਪੋਟ ਏਰੀਏ ਤੇ ਤਿੱਖੀ ਨਜ਼ਰ ਰੱਖੀ ਜਾਵੇ!
ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਝੋਨੇ ਦੀ ਵਾਢੀ ਹੋ ਗਈ ਹੈ ਉੱਥੇ ਜਿਲਾ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ! ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨਿਯੁਕਤ ਕਲਸਟਰ ਅਫਸਰ ਤੇ ਐਸਐਚਓ ਆਪਸ ਵਿੱਚ ਤਾਲਮੇਲ ਨਾਲ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਹੰਭਲਾ ਮਾਰਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ