ਭਗਵਾਨ ਵਾਲਮੀਕਿ ਸੇਵਾ ਸੁਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ’ਤੇ ਜਾਨਲੇਵਾ ਹਮਲਾ
ਦੋ ਨੌਜਵਾਨਾ ਨੇ ਚਲਾਈਆ ਗੋਲੀਆ, ਜਾਨੀ ਨੁਕਸਾਨ ਤੋਂ ਬਚਾਅ
.


ਅੰਮ੍ਰਿਤਸਰ, 9 ਅਕਤੂਬਰ (ਹਿੰ. ਸ.)। ਭਗਵਾਨ ਵਾਲਮੀਕਿ ਸੇਵਾ ਸੁਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ‘ਤੇ ਅੰਮ੍ਰਿਤਸਰ ਦੇ ਖਾਸੇ ਇਲਾਕੇ ਤੋਂ ਘਰ ਵਾਪਸ ਆਉਂਦੇ ਸਮੇਂ ਦੋ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਬਾਬਾ ਲਾਡੀ ਨਾਥ ਨੇ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਘਰ ਵਾਪਸ ਆ ਰਹੇ ਸਨ ਤਾਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਚੱਲਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ।ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਮਲਾਵਰ ਮੌਕੇ ਤੋਂ ਭੱਜ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕ ਗੁੱਸੇ ਵਿੱਚ ਹਨ ਅਤੇ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਲਾਡੀ ਨਾਥ ਨੇ ਕਿਹਾ ਕਿ ਇਹ ਹਮਲਾ ਯੋਜਨਾਬੱਧ ਜਾਪਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਆਵਾਜ਼ ਸਗੋਂ ਪੂਰੇ ਭਾਈਚਾਰੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande