ਬਟਾਲਾ, 9 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਪਿੰਡ ਪੈਰੋਸ਼ਾਹ ਤੋਂ ਸਤਕੋਹਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਸੜਕ ਬਣਾਉਣ ਦਾ ਨੀਂਹ ਪੱਥਰ ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਰੱਖਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੀਬ ਸਾਢੇ ਤਿੰਨ ਕੁ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਸ਼ਹਿਰ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ