ਜਲਾਲਾਬਾਦ/ਫਾਜ਼ਿਲਕਾ 9 ਅਕਤੂਬਰ (ਹਿੰ. ਸ.)।
ਖੇਤੀਬਾੜੀ ਵਿਭਾਗ ਵਲੋ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਲਾਲਾਬਾਦ ਤਹਿਸੀਲ ਦੇ ਪਿੰਡ ਬੁਰਹਾਨਦੀਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਐਸ ਡੀ ਓ ਬਲਦੇਵ ਸਿੰਘ ਅਤੇ ਖੇਤੀਬਾੜੀ ਉਪਨਿਰੀਖਕ ਸੁਖਚੈਨ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਆਧੁਨਿਕ ਖੇਤੀਬਾੜੀ ਸੰਦਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਜਜ਼ਬ ਕਰਨ ਦੀ ਅਪੀਲ ਕੀਤੀ ।
ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਹਾਉਣ ਨਾਲ ਜਮੀਨ ਦੀ ਉਪਜਾਊ ਸਕਤੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਇਸ ਤੋਂ ਇਲਾਵਾ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੋਵੇਗਾ। ਇਸ ਦੌਰਾਨ ਪਰਾਲੀ ਨੂੰ ਖੇਤ ਵਿੱਚ ਹੀ ਗਾਲਣ ਵਾਸਤੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਪੂਸਾ ਡੀ ਕੰਪੋਜ਼ਰ ਮੁਫਤ ਵੰਡੇ ਗਏ।ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਫਸਲ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ