ਜ਼ਿਲ੍ਹੇ ਦੇ ਸਾਰੇ ਸ਼ਡਿਊਲਡ ਐਚ ਅਤੇ ਐਕਸ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਲਗਾਏ ਜਾਣ ਸੀ.ਸੀ.ਟੀ.ਵੀ. ਕੈਮਰੇ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ
ਜਲੰਧਰ , 1 ਨਵੰਬਰ (ਹਿੰ.ਸ.)| ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ਡਿਊਲਡ ਐਚ ਅਤ
ਜ਼ਿਲ੍ਹੇ ਦੇ ਸਾਰੇ ਸ਼ਡਿਊਲਡ ਐਚ ਅਤੇ ਐਕਸ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਲਗਾਏ ਜਾਣ ਸੀ.ਸੀ.ਟੀ.ਵੀ. ਕੈਮਰੇ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ


ਜਲੰਧਰ , 1 ਨਵੰਬਰ (ਹਿੰ.ਸ.)|

ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ਡਿਊਲਡ ਐਚ ਅਤੇ ਐਕਸ ਦਵਾਈਆਂ ਵੇਚਣ ਵਾਲੇ ਸਾਰੇ ਮੈਡੀਕਲ ਸਟੋਰਾਂ ਉਤੇ 7 ਦਿਨਾਂ ਦੇ ਅੰਦਰ-ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਇਜ਼ਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੀ ਲੱਤ ਤੋਂ ਦੂਰ ਰੱਖਣ ਅਤੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਤੇ ਅਸਰਦਾਰ ਢੰਗ ਨਾਲ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਵਿਸਥਾਰਿਤ ਢਾਂਚੇ ਨੂੰ ਪੂਰੀ ਲਗਨ ਤੇ ਦ੍ਰਿੜਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਚੇਅਰਮੈਨ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ਉਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ ਲਈ ਮੈਜਿਸਟਰੇਟ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਪੁਲਿਸ ਅਫ਼ਸਰ ਵਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ 180 ਮੈਡੀਕਲ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ ਹੈ, ਜਦਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ 406 ਪਰਹੈਰੀ ਕਲੱਬ ਸਥਾਪਿਤ ਕੀਤੇ ਗਏ ਹਨ।ਚੇਅਰਮੈਨ ਵਲੋਂ ਜਲੰਧਰ ਪ੍ਰਸ਼ਾਸਨ ਦੁਆਰਾ ਨਸ਼ਾ ਛੁਡਾਊ ਕੇਂਦਰਾਂ ਵਿਖੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਠੋਸ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ। ਸਾਰੇ ਵਿਭਾਗਾਂ ਨੂੰ ਆਪਸ ਵਿੱਚ ਬੇਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਅਤੇ ਨਸ਼ਾ ਮੁਕਤ ਭਵਿੱਖ ਲਈ ਸਭ ਨੂੰ ਉਸਾਰੂ ਸੋਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨੁਮਾਇੰਦੇ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande