ਡੀ. ਸੀ. ਵਲੋਂ ਨਵਾਂਸ਼ਹਿਰ ਅੰਦਰ ਚਾਈਨਾ ਡੋਰ ’ਤੇ ਮੁਕੰਮਲ ਪਾਬੰਦੀ
ਨਵਾਂਸ਼ਹਿਰ, 1 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿ
.


ਨਵਾਂਸ਼ਹਿਰ, 1 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ/ ਮਾਝਾ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਪਤੰਗ/ ਗੁਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਬਹੁਤ ਮਜ਼ਬੂਤ, ਨਾ-ਗਲਣਯੋਗ, ਨਾ-ਟੁੱਟਣਯੋਗ ਹੋਣ ਕਰਕੇ ਪਤੰਗ ਉਡਾਉਣ ਵਾਲਿਆਂ ਦੀਆਂ ਉਂਗਲਾਂ ਲਈ ਬੇਹੱਦ ਖਤਰਨਾਕ ਹੈ ਅਤੇ ਸਾਈਕਲ, ਸਕੂਟਰ ਤੇ ਮੋਟਰ ਸਾਈਕਲ ਚਾਲਕਾਂ ਦੇ ਗਲ਼ੇ ਅਤੇ ਕੰਨ ‘ਤੇ ਫਿਰ ਜਾਣ ਨਾਲ ਉਨ੍ਹਾਂ ਦਾ ਨੁਕਸਾਨ ਕਰਦੀ ਹੈ। ਇਸ ਤੋ ਇਲਾਵਾ ਇਸ ਡੋਰ ਵਿੱਚ ਉੱਡਦੇ ਪੰਛੀ ਫਸ ਜਾਣ ’ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਇਸ ਡੋਰ ਦੀ ਵਰਤੋ ਆਦਿ ‘ਤੇ ਪੂਰਨ ਪਾਬੰਦੀ ਲਾਈ ਜਾਂਦੀ ਹੈ। ਜ਼ਿਲ੍ਹਾ ਪੁਲਿਸ, ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਦਿਹਾਤੀ ਇਲਾਕਿਆਂ ਵਿੱਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣਗੇ। ਇਹ ਹੁਕਮ 23 ਅਪ੍ਰੈਲ, 2026 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande