ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ : ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਖੰਨਾ, (ਲੁਧਿਆਣਾ), 1 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦ
.


ਖੰਨਾ, (ਲੁਧਿਆਣਾ), 1 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੇ ਮੁਰੰਮਤ ਅਤੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੰਨਾ ਵਿਖੇ 2.69 ਕਰੋੜ ਰੁਪਏ ਦੀ ਲਾਗਤ ਅਤੇ ਕੁੱਲ ਲੰਬਾਈ 20.66 ਕਿਲੋਮੀਟਰ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਰੋਹਣੋ ਖੁਰਦ ਤੋਂ ਪੰਜਰੁੱਖਾ ਵਾਇਆ ਇਸ਼ਨਪੁਰ ਸੜਕ ਲੰਬਾਈ 4.46 ਕਿਲੋਮੀਟਰ, ਲਾਗਤ 5.35 ਲੱਖ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਰੌਣੀ ਵਾਇਆ ਪੰਜਰੁੱਖਾ, ਤੁਰਮਰੀ, ਰੌਣੀ ਤੱਕ ਲੰਬਾਈ 8.40 ਕਿਲੋਮੀਟਰ, ਲਾਗਤ 1.20 ਕਰੋੜ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਪੰਜਰੁੱਖਾ ਵਾਇਆ ਜਲਾਜਣ, ਪੰਜਰੁੱਖਾ ਲੰਬਾਈ 1.70 ਕਿਲੋਮੀਟਰ, ਲਾਗਤ 1.9 ਲੱਖ ਰੁਪਏ, ਈਸੜੂ ਤੋਂ ਕੰਮਾਂ ਲੰਬਾਈ 2.00 ਕਿਲੋਮੀਟਰ, ਲਾਗਤ 27.50 ਲੱਖ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਘੁਰਾਲਾ ਵਾਇਆ ਫੈਜਗੜ੍ਹ, ਕੰਮਾਂ, ਘੁਰਾਲਾ ਲੰਬਾਈ 4.10 ਕਿਲੋਮੀਟਰ, ਲਾਗਤ 52.70 ਲੱਖ ਰੁਪਏ ਸ਼ਾਮਲ ਹਨ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਸੀ.ਐਮ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਇਹ ਅਨੋਖੀ ਪਹਿਲ ਪੰਜਾਬ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਇੱਕ ਇਨਕਲਾਬੀ ਕਦਮ ਹੈ। ਇਸ ਸਕੁਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ, ਜੋ ਉਸਾਰੀ ਅਧੀਨ ਅਤੇ ਮੁਰੰਮਤ ਦੌਰਾਨ ਸੜਕਾਂ ਦੀ ਸਰਗਰਮੀ ਨਾਲ ਜਾਂਚ ਕਰਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਇਸ ਯੋਜਨਾ ਵਿੱਚ ਸਾਫ਼ ਝਲਕਦੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਹਰ ਰੁਪਿਆ ਜਨਤਾ ਦੀ ਭਲਾਈ ‘ਤੇ ਸਹੀ ਤਰੀਕੇ ਨਾਲ ਖਰਚ ਹੋਵੇ। ਸੀ.ਐਮ ਫਲਾਇੰਗ ਸਕੁਐਡ ਵਿੱਚ ਦੋਵਾਂ ਵਿਭਾਗਾਂ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਹਨ ਅਤੇ ਇਸਦਾ ਮੁੱਖ ਉਦੇਸ਼ ਮਾਲਵਾ, ਮਾਝਾ ਅਤੇ ਦੋਆਬਾ ਸਮੇਤ ਸਾਰੇ ਖੇਤਰਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਦੇ ਕੰਮ ਦੀ ਨਿਗਰਾਨੀ, ਤਸਦੀਕ ਅਤੇ ਗੁਣਵੱਤਾ ਬਣਾਈ ਰੱਖਣਾ ਹੈ। ਇਹ ਟੀਮ ਪੂਰੇ ਪੰਜਾਬ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਜਨਤਕ ਬੁਨਿਆਦੀ ਢਾਂਚੇ ‘ਤੇ ਹੋਣ ਵਾਲੇ ਖਰਚੇ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਮੰਤਰੀ ਸੌਂਦ ਨੇ ਕਿਹਾ ਕਿ ਇਸ ਪਹਿਲ ਨਾਲ ਨਾ ਸਿਰਫ਼ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਠੇਕੇਦਾਰਾਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ। ਪੰਜਾਬ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਜਨਤਾ ਦੇ ਹਰ ਪੈਸੇ ਦੀ ਕੀਮਤ ਸਮਝਦੀ ਹੈ ਅਤੇ ਉਸਨੂੰ ਸਹੀ ਥਾਂ ‘ਤੇ ਵਰਤਣ ਲਈ ਵਚਨਬੱਧ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਇਹ ਸੜਕਾਂ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸੜਕਾਂ ਨਾਲ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣੇਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਹਲਕਾ ਖੰਨਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ। ਉਹ ਹਲਕਾ ਖੰਨਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਸਾਢੇ ਤਿੰਨ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande