
ਨਵਾਂਸ਼ਹਿਰ, 1 ਨਵੰਬਰ (ਹਿੰ. ਸ.)। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸੇ ਕੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਹੈਲਥ ਐੰਡ ਵੈਲਨੈਸ ਸੈਂਟਰਾਂ ਦਾ ਦੌਰਾ ਕਰਕੇ ਜੱਚਾ-ਬੱਚਾ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਕਤੂਬਰ ਮਹੀਨੇ ਦੇ ਸਿਹਤ ਪ੍ਰੋਗਰਾਮਾਂ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਿਹਤ ਕੇਂਦਰਾਂ 'ਤੇ ਤਾਇਨਾਤ ਸਮੁੱਚੇ ਸਟਾਫ ਨੂੰ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀਆਂ ਸਾਰੇ ਏ.ਐੱਨ.ਸੀ. ਸਮੇਂ ਸਿਰ ਮੁਕੰਮਲ ਹੋ ਸਕਣ।
ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ ਲਾਜ਼ਮੀ ਚੈੱਕਅਪ ਕਰਵਾਉਣਾ ਯਕੀਨੀ ਬਣਾਇਆ ਜਾਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ