ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜੈਵਿਕ ਮੰਡੀ ਐਤਵਾਰ ਨੂੰ
ਜਲੰਧਰ , 1 ਨਵੰਬਰ (ਹਿੰ.ਸ.)| ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਯਤਨਾਂ ਨਾਲ 2 ਨਵੰਬਰ ਨੂੰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਸਰਟੀਫਾਈਡ ਆਰਗੈ
ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜੈਵਿਕ ਮੰਡੀ ਐਤਵਾਰ ਨੂੰ


ਜਲੰਧਰ , 1 ਨਵੰਬਰ (ਹਿੰ.ਸ.)|

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਯਤਨਾਂ ਨਾਲ 2 ਨਵੰਬਰ ਨੂੰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਸਰਟੀਫਾਈਡ ਆਰਗੈਨਿਕ ਫਾਰਮਰਜ਼ ਮਾਰਕੀਟ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੰਡੀ ਦਾ ਮੁੱਖ ਉਦੇਸ਼ ਜ਼ਿਲ੍ਹਾ ਨਿਵਾਸੀਆਂ ਨੂੰ ਤਾਜ਼ਾ, ਸ਼ੁੱਧ ਅਤੇ ਕੀਟਨਾਸ਼ਕ ਰਹਿਤ ਖੇਤੀਬਾੜੀ ਉਤਪਾਦ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਸਿੱਧਾ ਜੋੜ ਕੇ ਜੈਵਿਕ ਉਤਪਾਦਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਹਰ ਐਤਵਾਰ ਨੂੰ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਲਾਡੋਵਾਲੀ ਰੋਡ, ਜਲੰਧਰ ਵਿਖੇ ਲਗਾਈ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਦਾ ਪ੍ਰਮਾਣੀਕਰਣ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਮੰਡੀਕਰਨ ਅਤੇ ਜੈਵਿਕ ਖੇਤੀ ਦੇ ਪ੍ਰਸਾਰ ਲਈ ਵੀ ਉੱਦਮ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਸੁਪਰਵਾਈਜ਼ਰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਸਤਵਿੰਦਰ ਸਿੰਘ ਨੇ ਦੱਸਿਆ ਕਿ ਜੈਵਿਕ ਮੰਡੀ ਲਗਾਉਣ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੀ ਵਿਕਰੀ ਲਈ ਇਕ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਜੈਵਿਕ ਮੰਡੀ ਦਾ ਦੌਰਾ ਕਰਨ ਅਤੇ ਸਿਹਤਮੰਦ ਜੀਵਨ ਲਈ ਆਰਗੈਨਿਕ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੰਡੀ ਵਿੱਚ ਤਾਜ਼ੀਆਂ ਮੌਸਮੀ ਸਬਜ਼ੀਆਂ ਅਤੇ ਫਲ, ਦਾਲਾਂ, ਘਰੇਲੂ ਆਚਾਰ, ਜੈਵਿਕ ਆਟਾ, ਚਾਵਲ ਅਤੇ ਲੋਕਲ ਪ੍ਰੋਸੈੱਸ ਹੋਈਆਂ ਚੀਜ਼ਾਂ ਆਦਿ ਉਪਲਬਧ ਹੁੰਦੀਆਂ ਹਨ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande