
ਨਵੀਂ ਦਿੱਲੀ, 1 ਨਵੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦਿਵਸ ਦੇ ਮੌਕੇ 'ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਕਿਸਾਨਾਂ ਦੀ ਅਣਥੱਕ ਮਿਹਨਤ, ਜਵਾਨਾਂ ਦੀ ਅਦੁੱਤੀ ਹਿੰਮਤ ਅਤੇ ਨੌਜਵਾਨਾਂ ਦੀਆਂ ਪ੍ਰਾਪਤੀਆਂ ਰਾਹੀਂ ਦੇਸ਼ ਭਰ ਵਿੱਚ ਪ੍ਰੇਰਨਾ ਦਾ ਸਰੋਤ ਬਣਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ ਅਤੇ ਉਨ੍ਹਾਂ ਨੈ ਸਾਰੇ ਨਾਗਰਿਕਾਂ ਲਈ ਖੁਸ਼ੀ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਐਕਸ-ਪੋਸਟ ਵਿੱਚ ਲਿਖਿਆ ਕਿ ਇਹ ਇਤਿਹਾਸਕ ਧਰਤੀ ਕਿਸਾਨਾਂ ਦੀ ਮਿਹਨਤ, ਸੈਨਿਕਾਂ ਦੀ ਬਹਾਦਰੀ ਅਤੇ ਆਪਣੇ ਨੌਜਵਾਨਾਂ ਦੀ ਪ੍ਰਤਿਭਾ ਕਾਰਨ ਪੂਰੇ ਦੇਸ਼ ਲਈ ਮਿਸਾਲ ਬਣੀ ਹੋਈ ਹੈ।
--------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ