ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ
ਤਲਵੰਡੀ ਸਾਬੋ/ਅੰਮ੍ਰਿਤਸਰ, 1 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਤਖ਼
.


ਤਲਵੰਡੀ ਸਾਬੋ/ਅੰਮ੍ਰਿਤਸਰ, 1 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ।ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਦਸਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਸੀ। ਉਨ੍ਹਾਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਪਾਵਨ ਗੁਰਬਾਣੀ ਨੂੰ ਜੀਵਨ ਵਿਚ ਧਾਰਨ ਦੀ ਪ੍ਰੇਰਣਾ ਕੀਤੀ ਅਤੇ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇੇਕ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande