
ਬਟਾਲਾ, 1 ਨਵੰਬਰ (ਹਿੰ. ਸ.)। ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ਾਂ ਹੇਠ 'ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ।ਐਸ. ਡੀ. ਐਮ. ਬਟਾਲਾ ਵਿਕਰਮਜੀਤ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਸਬ ਡਵੀਜ਼ਨ ਬਟਾਲਾ ਵਿੱਚ ਤਾਇਨਾਤ 'ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਪਿੰਡਾਂ ਵਿੱਚ ਜਾ ਰਹੀਆਂ ਹਨ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ