
ਚੰਡੀਗੜ੍ਹ, 1 ਨਵੰਬਰ (ਹਿੰ. ਸ.)। ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਪ੍ਰੀਤਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਗੁਰਮੀਤ ਸਿੰਘ ਖਹਿਰਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ। ਗਰੇਵਾਲ ਅਤੇ ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ