ਜਿਲ੍ਹੇ ਅੰਦਰ ਡੇਂਗੂ ਤੋਂ ਬਚਾਅ ਲਈ ਹੱਲਾ ਬੋਲ ਮੁਹਿੰਮ ਜਾਰੀ: ਡਾ. ਰੋਹਿਤ ਗੋਇਲ
ਫਾਜ਼ਿਲਕਾ 10 ਨਵੰਬਰ (ਹਿੰ. ਸ.)। ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਅਤੇ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਅਰਬਨ ਏਰੀਏ ਅਤੇ ਰੂਰਲ ਏਰੀਏ ਵਿੱਚ ਡੇਂਗੂ ਵਿਰੁੱਧ ਹੱਲਾ ਬੋਲ ਮੁਹਿੰਮ ਚਲਾਈ ਗਈ। ਡਾ. ਰੋਹਿਤ ਗੋਇਲ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਵੱਲੋਂ ਖੁਦ ਟੀਮਾਂ ਦੀ ਅਗਵਾਈ
ਘਰ ਘਰ ਜਾ ਕੇ ਡੇਂਗੂ ਗਤੀਵਿਧੀਆਂ ਕਰਨ ਮੌਕੇ ਸਿਹਤ ਵਿਭਾਗ ਦੀ ਟੀਮ।


ਫਾਜ਼ਿਲਕਾ 10 ਨਵੰਬਰ (ਹਿੰ. ਸ.)। ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਅਤੇ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਅਰਬਨ ਏਰੀਏ ਅਤੇ ਰੂਰਲ ਏਰੀਏ ਵਿੱਚ ਡੇਂਗੂ ਵਿਰੁੱਧ ਹੱਲਾ ਬੋਲ ਮੁਹਿੰਮ ਚਲਾਈ ਗਈ। ਡਾ. ਰੋਹਿਤ ਗੋਇਲ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਵੱਲੋਂ ਖੁਦ ਟੀਮਾਂ ਦੀ ਅਗਵਾਈ ਕਰਕੇ ਘਰ ਘਰ ਜਾ ਕੇ ਡੇਂਗੂ ਗਤੀਵਿਧੀਆਂ ਕੀਤੀਆਂ, ਜਾਗਰੂਕ ਕੀਤਾ।

ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅੱਜ ਵੀ ਅਰਬਨ ਏਰੀਏ ਵਿੱਚ 16 ਟੀਮਾਂ ਵੱਲੋਂ ਹੋਟ ਸਪਾਟ ਅਤੇ ਹੋਰ ਖੇਤਰਾਂ ਰਾਧਾ ਸੁਆਮੀ ਕਲੋਨੀ,ਬਨੀਆ ਮੁਹੱਲਾ, ਖਾਤੀ ਮੁਹੱਲਾ, ਜਟੀਆਂ ਮੁਹੱਲਾ, ਜ਼ੋਰਾ ਸਿੰਘ ਮਾਨ ਨਗਰ, ਜੈਨ ਕਲੋਨੀ, ਸ਼ਕਤੀ ਨਗਰ, ਜੀਵਾ ਮੁਹੱਲਾ, ਸੰਪੂਰਨ ਇਨਕਲੇਵ, ਮਲਕਾਨਾ ਮੁਹੱਲਾ ਅਤੇ ਧਾਨਕਾ ਮੁਹੱਲਾ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਲਾਰਵਾ ਲੱਭ ਕੇ ਨਸ਼ਟ ਕਰਵਾਇਆ ਗਿਆ, ਸਪ੍ਰੇਅ ਅਤੇ ਫੌਗਿੰਗ ਕਰਵਾਈ ਗਈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਸਰਵੇ ਕਰ ਰਹੀਆਂ ਹਨ, ਉਹਨਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਅਪੀਲ ਕੀਤੀ ਕਿ ਆਪਣੇ ਆਪਣੇ ਘਰਾਂ ਵਿੱਚ ਫਰਿਜਾਂ ਦੀ ਟ੍ਰੇਆਂ, ਗਮਲੇ, ਖੁੱਲੇ੍ਹ ਬਰਤਨਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਣੀ ਖੜ੍ਹਨ ਵਾਲੇ ਹੋਰ ਸੋਮਿਆਂ ਨੂੰ ਧਿਆਨ ਨਾਲ ਚੈੱਕ ਕੀਤਾ ਜਾਵੇ। ਜਿਥੇ ਕਿਤੇ ਵੀ ਹਫ਼ਤੇ ਤੋਂ ਜ਼ਿਆਦਾ ਪਾਣੀ ਖੜ੍ਹਾ ਹੈ, ਉਹਨਾਂ ਸੋਮਿਆਂ ਨੂੰ ਖਾਲੀ ਕੀਤਾ ਜਾਵੇ ਜਾਂ ਖਤਮ ਕੀਤਾ ਜਾਵੇ।

ਡਾ ਸੁਨੀਤਾ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ। ਆਲੇ ਦੁਆਲੇ ਦੀ ਸਫ਼ਾਈ ਰੱਖੋ। ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।

ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਵਿੱਕੀ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande