ਖਰਚਾ ਨਿਗਰਾਨ ਮਨਜ਼ਰੁਲ ਹਸਨ ਵਲੋਂ ਐੱਮ.ਸੀ.ਐੱਮ.ਸੀ. ਸੈੱਲ ਤਰਨਤਾਰਨ ਦਾ ਦੌਰਾ
ਤਰਨਤਾਰਨ, 10 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਲਈ ਮਾਣਯੋਗ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਖਰਚਾ ਨਿਗਰਾਨ ਮਨਜ਼ਰੁਲ ਹਸਨ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਤਰਨ ਤਾਰਨ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐ
ਖਰਚਾ ਨਿਗਰਾਨ ਮਨਜ਼ਰੁਲ ਹਸਨ ਐੱਮ.ਸੀ.ਐੱਮ.ਸੀ. ਸੈੱਲ ਤਰਨਤਾਰਨ ਦੇ ਦੌਰੇ ਦੌਰਾਨ।


ਤਰਨਤਾਰਨ, 10 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਲਈ ਮਾਣਯੋਗ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਖਰਚਾ ਨਿਗਰਾਨ ਮਨਜ਼ਰੁਲ ਹਸਨ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਤਰਨ ਤਾਰਨ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ, ਸੋਸ਼ਲ ਮੀਡੀਆ ਵਿੱਚ ਸਿਆਸੀ ਇਸ਼ਤਿਹਾਰਬਾਜ਼ੀ, ਪ੍ਰੀ-ਸਰਟੀਫਿਕੇਸ਼ਨ ਅਤੇ ਪੇਡ ਨਿਊਜ਼ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ, ਤਰਨ ਤਾਰਨ ਵੱਲੋਂ ਸਾਰੀ ਉੱਪ ਚੋਣ ਦੌਰਾਨ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਗਈ ਹੈ।

ਖਰਚਾ ਨਿਗਰਾਨ ਮਨਜ਼ਰੁਲ ਹਸਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਾ ਸਮਾਂ ਅਤੇ ਵੋਟਾਂ ਪੈਣ ਦਾ ਸਮਾਂ ਬਹੁਤ ਸੰਵੇਦਨਸ਼ੀਲ ਹੁੰਦਾ ਹੈ, ਅਜਿਹੇ ਵਿੱਚ ਐੱਮ.ਸੀ.ਐੱਮ.ਸੀ. ਕਮੇਟੀ ਵੱਲੋਂ ਹਰ ਤਰ੍ਹਾਂ ਦੇ ਮੀਡੀਆ ਉੱਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਖ਼ਬਰਾਂ ਨੂੰ ਚੰਗੀ ਤਰ੍ਹਾਂ ਸਕੈਨ ਕੀਤਾ ਜਾਵੇ ਤਾਂ ਜੋ ਪੇਡ ਨਿਊਜ਼ ਅਤੇ ਫੇਕ ਨਿਊਜ਼ ਨੂੰ ਰੋਕਿਆ ਜਾ ਸਕੇ।

ਖਰਚਾ ਨਿਗਰਾਨ ਨੇ ਕਿਹਾ ਕਿ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ। ਇਸ ਲਈ ਜੇਕਰ ਕੋਈ ਵੀ ਉਮੀਦਵਾਰ ਬਿਨ੍ਹਾਂ ਪ੍ਰੀ-ਸਰਟੀਫਿਕੇਸ਼ਨ ਪ੍ਰਿੰਟ ਮੀਡੀਆ ਵਿੱਚ ਇਸ਼ਤਿਹਾਰ ਲਗਾਉਂਦਾ ਹੈ ਤਾਂ ਉਸ ਦੀ ਸੂਚਨਾ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਉਮੀਦਵਾਰ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਕਿਸੇ ਵੀ ਖਬਰ ਜਾਂ ਰੀਪੋਰਟ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਤੋਂ ਬਾਅਦ ਖ਼ਰਚਾ ਅਬਜ਼ਰਵਰ ਵੱਲੋਂ ਸੀ-ਵਿਜ਼ਲ ਸੈੱਲ ਦਾ ਵੀ ਦੌਰਾ ਕੀਤਾ ਗਿਆ ਅਤੇ ਸੀ-ਵਿਜ਼ਲ ਉੱਪਰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਕੀਤੀ ਜਾ ਰਹੀ ਕਾਰਵਾਈ ਦਾ ਜਾਇਜਾ ਲਿਆ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande