
ਫਾਜਿਲਕਾ 10 ਨਵੰਬਰ (ਹਿੰ. ਸ.)। ਸਹਾਇਕ ਡਾਇਰੈਕਟਰ ਮੱਛੀ ਪਾਲਣ, ਫਾਜ਼ਿਲਕਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਫਾਜਿਲਕਾ ਵੱਲੋਂ ਮੱਛੀ ਪਾਲਣ ਕਿੱਤੇ ਦੀ ਮੁੱਢਲੀ ਸਿਖਲਾਈ ਲਈ ਮਿਤੀ 17 ਨਵੰਬਰ ਤੋਂ 21 ਨਵੰਬਰ 2025 ਤੱਕ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆਂ ਵਾਲੀ ਵਿਖੇ ਪੰਜ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।
ਟ੍ਰੇਨਿੰਗ ਪ੍ਰੋਗਰਾਮ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਮੱਛੀ ਪਾਲਣ ਦੇ ਕਿੱਤੇ ਤੇ ਮੱਛੀ ਫਾਰਮ ਬਣਾਉਣ ਤੋਂ ਇਲਾਵਾ ਸਰਕਾਰੀ ਸਬਸਿਡੀਆਂ ਤੇ ਸਹੂਲਤਾਂ ਅਤੇ ਮੱਛੀ ਪਾਲਣ ਦੇ ਕਿੱਤੇ ਵਿੱਚ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਲਈ ਮੁਫਤ ਰਜਿਸਟ੍ਰੇਸ਼ਨ ਹੋਵੇਗੀ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੀਮਿਤ ਸੀਟਾਂ ਹੋਣ ਕਰਕੇ ਪਹਿਲ ਦੇ ਅਧਾਰ ਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਮੱਛੀ ਪਾਲਣ ਅਫ਼ਸਰ ਨਾਲ 83605-19749 ਨੰਬਰ ਤੇ ਸੰਪਰਕ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ