ਵਿਧਾਇਕ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ 'ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਸਮਾਣਾ, ਡਕਾਲਾ, 10 ਨਵੰਬਰ (ਹਿੰ. ਸ.)। ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਲਕਾ ਸਮਾਣਾ ਦੇ ਪਿੰਡ ਡਕਾਲਾ ਦੇ ਵਿਕਾਸ ਕਾਰਜਾਂ ਦੀ ਸ਼ੁਰੁਆਤ ਕਰਵਾਉਂਦੇ ਹੋਏ।


ਸਮਾਣਾ, ਡਕਾਲਾ, 10 ਨਵੰਬਰ (ਹਿੰ. ਸ.)। ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ ਪਿੰਡ ਤੇ ਸਮਾਣਾ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ 30 ਖੇਡਾਂ ਦੇ ਮੈਦਾਨ ਬਣਾਂਏ ਜਾ ਰਹੇ ਹਨ ਤੇ ਇਸ ਲਈ ਟੈਂਡਰ ਲੱਗ ਚੁੱਕਾ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਇਕੱਲੀਆਂ 100 ਦਿਹਾਤੀ ਲਿੰਕ ਸੜਕਾਂ ਦੇ ਨਵ ਨਿਰਮਾਣ ਤੇ ਮੁਰੰਮਤ ਲਈ 32.17 ਕਰੋੜ ਰੁਪਏ ਨਾਲ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ ਜਦੋਂਕਿ ਹੋਰ ਬਾਕੀ ਕੰਮ ਤੇ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਨਵੇਂ ਤੇ ਪੁਰਾਣੇ ਡਕਾਲਾ ਲਈ ਪੰਚਾਇਤ ਘਰ ਬਣਾਉਣ ਵਾਸਤੇ 25 ਲੱਖ ਰੁਪਏ ਦੀ ਮਨਜ਼ੂਰੀ ਦਾ ਪੱਤਰ ਸੌਂਪਿਆ ਗਿਆ ਹੈ ਅਤੇ ਪਿੰਡ 'ਚ ਸੀਵਰੇਜ ਪ੍ਰਣਾਲੀ ਸਮੇਤ 78.65 ਲੱਖ ਰੁਪਏ ਦੀ ਲਾਗਤ ਕੰਕਰੀਟ ਦੀ ਬਣਾਈ ਗਈ ਵੱਡੀ ਫਿਰਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਇਸ ਵੱਡੇ ਪਿੰਡ ਡਕਾਲਾ ਲਈ ਗਰਾਊਂਡ, ਸੀਵਰੇਜ, ਛੱਪੜਾਂ, ਪਾਣੀ ਦੀ ਨਿਕਾਸੀ, ਬਣਨ ਵਾਲੇ ਰਸਤਿਆਂ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਮਾਣਾ ਹਲਕੇ ਵਿੱਚ ਕੋਈ ਵਿਕਾਸ ਕਾਰਜ ਬਕਾਇਆ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਦਿੱਤੀ ਤਰਜੀਹ ਦੇ ਵੀ ਨਤੀਜੇ ਸਾਹਮਣੇ ਆ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande