ਕੇਵੀਕੇ, ਸੰਗਰੂਰ ਵੱਲੋਂ ਪਿੰਡ ਪੰਨਵਾ 'ਚ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਖੇਤ ਪ੍ਰਦਰਸ਼ਨੀ
ਭਵਾਨੀਗੜ੍ਹ/ਸੰਗਰੂਰ, 10 ਨਵੰਬਰ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਪੰਨਵਾ, ਬਲਾਕ ਭਵਾਨੀਗੜ੍ਹ ਵਿਖੇ ਮੇਹਰ ਚੰਦ ਦੇ ਖੇਤ ਵਿੱਚ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸਬੰਧੀ ਖੇਤ ਪ੍ਰਦਰਸ਼ਨੀ ਦਾ ਆਯੋਜਨ ਕ
ਕੇਵੀਕੇ, ਸੰਗਰੂਰ ਵੱਲੋਂ ਪਿੰਡ ਪੰਨਵਾ 'ਚ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਲਗਾਈ ਖੇਤ ਪ੍ਰਦਰਸ਼ਨੀ ਦਾ ਦ੍ਰਿਸ਼.


ਭਵਾਨੀਗੜ੍ਹ/ਸੰਗਰੂਰ, 10 ਨਵੰਬਰ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਪੰਨਵਾ, ਬਲਾਕ ਭਵਾਨੀਗੜ੍ਹ ਵਿਖੇ ਮੇਹਰ ਚੰਦ ਦੇ ਖੇਤ ਵਿੱਚ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸਬੰਧੀ ਖੇਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਵਿਚੋਂ ਡਾ. ਮਨਦੀਪ ਸਿੰਘ, ਇੰਚਾਰਜ ਕੇਵੀਕੇ ਖੇੜੀ, ਅਤੇ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਮੌਜੂਦ ਸਨ। ਪ੍ਰਦਰਸ਼ਨੀ ਦੌਰਾਨ ਪੀ.ਏ.ਯੂ. ਲੁਧਿਆਣਾ ਦੇ ਪੇਂਡੂ ਖੇਤੀਬਾੜੀ ਕਾਰਜ ਤਜ਼ਰਬਾ ਪ੍ਰੋਗਰਾਮ ਅਧੀਨ ਟ੍ਰੇਨਿੰਗ ਪ੍ਰਾਪਤ ਕਰ ਰਹੇ ਬੀ.ਐਸ.ਸੀ. ਐਗਰੀਕਲਚਰ ਆਖਰੀ ਸਾਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਡਾ. ਮਨਦੀਪ ਸਿੰਘ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਰੀਕਾ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਹਵਾ ਪ੍ਰਦੂਸ਼ਣ ਤੋਂ ਬਚਾਉਂਦਾ ਹੈ। ਡਾ. ਸੁਨੀਲ ਕੁਮਾਰ ਨੇ ਸਮਾਰਟ ਸੀਡਰ ਨਾਲ ਬਿਜਾਈ ਦੀ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮਸ਼ੀਨ ਨਾਲ ਖੇਤ ਵਿੱਚ ਕਣਕ ਦੀ ਬਿਜਾਈ ਵੀ ਕਰਵਾਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande