ਵਿਧਾਇਕਾ ਮਾਣੂੰਕੇ ਨੇ ਹੈਲਥ ਵੈਲਨੈਂਸ ਸੈਂਟਰਾਂ ਤੇ ਪੰਚਾਇਤ ਘਰਾਂ ਦੇ ਰੱਖੇ ਨੀਂਹ ਪੱਥਰ
ਜਗਰਾਓਂ, 10 ਨਵੰਬਰ (ਹਿੰ. ਸ.)। ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਨਵੇਂ ਵਿਭਾਗ ਕਾਰਜਾਂ ਦੇ ਨੀਂਹ ਪੱਥਰ ਰੱਖਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਪਿੰਡ ਡਾਂਗੀਆਂ ਵਿਖੇ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ, ਪਿੰਡ ਮੱਲ੍ਹਾ ਵਿਖੇ 35
ਵਿਧਾਇਕਾ ਮਾਣੂੰਕੇ ਹੈਲਥ ਵੈਲਨੈਂਸ ਸੈਂਟਰਾਂ ਤੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖਣ ਮੌਕੇ।


ਜਗਰਾਓਂ, 10 ਨਵੰਬਰ (ਹਿੰ. ਸ.)। ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਨਵੇਂ ਵਿਭਾਗ ਕਾਰਜਾਂ ਦੇ ਨੀਂਹ ਪੱਥਰ ਰੱਖਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਪਿੰਡ ਡਾਂਗੀਆਂ ਵਿਖੇ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ, ਪਿੰਡ ਮੱਲ੍ਹਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ, ਪਿੰਡ ਚਕਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਅਤੇ ਪਿੰਡ ਕਮਾਲਪੁਰਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ।

ਇਸੇ ਤਰਾਂ ਹੀ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਅਤੇ ਪਿੰਡ ਲੱਖਾ ਵਿਖੇ ਵੀ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤਿਆਰ ਕੀਤੇ ਜਾਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਜਿੱਥੇ ਹੈਲਥ ਵੈਲਨੈਂਸ ਸੈਂਟਰਾਂ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਉਥੇ ਹੀ ਪਿੰਡਾਂ ਵਿੱਚ ਨਵੇਂ ਬਣਨ ਵਾਲੇ ਪੰਚਾਇਤ ਘਰਾਂ ਵਿੱਚ ਲੋਕਾਂ ਦੇ ਬੈਠਣ ਲਈ 30×20 ਦਾ ਸ਼ਾਨਦਾਰ ਹਾਲ ਬਣਾਇਆ ਜਾਵੇਗਾ, ਪਿੰਡ ਦੇ ਸਰਪੰਚ ਦੇ ਬੈਠਣ ਲਈ ਦਫਤਰ ਦਾ ਕਮਰਾ, ਸੇਵਾ ਕੇਂਦਰ ਅਤੇ ਅਟੈਚ ਬਾਥਰੂਮ ਆਦਿ ਬਣਾਏ ਜਾਣਗੇ। ਉਹਨਾਂ ਕਿਹਾ ਕਿ ਜਗਰਾਉਂ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ, ਜਿਨਾਂ ਵਿੱਚ ਅਬੋਹਰ ਬਰਾਂਚ ਅਖਾੜਾ ਨਹਿਰ ਉਪਰ ਨਵੇਂ ਬਣ ਰਹੇ ਪੁੱਲ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ, ਪਿੰਡਾਂ ਵਿੱਚ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ, ਮਲਕ ਤੋਂ ਬੋਦਲਵਾਲਾ ਵਿਚਕਾਰ ਡਰੇਨ ਉਪਰ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁੱਲ ਤਿਆਰ ਕਰਵਾਕੇ ਚਾਲੂ ਕੀਤਾ ਜਾ ਚੁੱਕਾ ਹੈ, ਮੰਡੀਆਂ ਵਿੱਚ ਕਿਸਾਨਾਂ ਦੀਆਂ ਫਸਲਾਂ ਸੰਭਾਲਣ ਲਈ ਨਵੇਂ ਫੜ ਅਤੇ ਨਵੇਂ ਸ਼ੈਡ ਤਿਆਰ ਕਰਵਾ ਦਿੱਤੇ ਗਏ ਹਨ, ਪਿੰਡ ਗਿੱਦੜਵਿੰਡੀ ਵਿਖੇ ਸਵਾ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 66 ਕੇਵੀ ਗਰਿੱਡ ਬਣ ਰਿਹਾ ਹੈ, ਪਿੰਡ ਬੁਜਰਗ, ਪਿੰਡ ਭੰਮੀਪੁਰਾ ਕਲਾਂ ਵਿਖੇ ਨਵੇਂ 66 ਕੇਵੀ ਗਰਿੱਡ ਮੰਨਜੂਰ ਹੋ ਚੁੱਕੇ ਹਨ ਅਤੇ ਇਹਨਾਂ ਗਰਿੱਡਾਂ ਲਈ ਲਗਭਗ 14 ਕਰੋੜ ਰੁਪਏ ਮੰਨਜੂਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਕਾਉਂਕੇ ਕਲਾਂ ਵਿਖੇ ਵੀ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਭੇਜੀ ਜਾ ਚੁੱਕੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande