
ਫਾਜ਼ਿਲਕਾ 10 ਨਵੰਬਰ (ਹਿੰ. ਸ.)। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਚੌਥੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ 24 ਦਸੰਬਰ 2025 ਤੱਕ ਆਨਲਾਈਨ ਪੋਰਟਲ http://recruitment-portal.in ਅਤੇ http://mbafpigirls.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਲਿਖਤੀ ਪ੍ਰੀਖਿਆ 11 ਜਨਵਰੀ 2026 ਨੂੰ ਹੋਵੇਗੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਜ਼ਿਲ੍ਹੇ ਦੀਆਂ ਲੜਕੀਆਂ, ਜੋ 2026 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ, ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2009 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਯੂ.ਪੀ.ਐਸ.ਸੀ. ਦੁਆਰਾ ਐਨ.ਡੀਏ. ਲਈ ਨੋਟੀਫਿਕੇਸ਼ਨ ਦੇ ਅਨੁਸਾਰ ਮੈਡੀਕਲ ਮਾਪਦੰਡ। ਦਾਖਲਾ ਪ੍ਰੀਖਿਆ ਦੇ ਵਿਸ਼ੇ ਅੰਗਰੇਜੀ, ਗਣਿਤ, ਵਿਗਿਆਨ ਅਤੇ ਸਮਾਜਿਕ ਅਧਿਐਨ ਹੋਣਗੇ। ਵਧੇਰੇ ਜਾਣਕਾਰੀ ਲਈ 0172 2233105, 98725 97267 ਅਤੇ ਉਕਤ ਦਰਸ਼ਾਈ ਸਾਈਟ 'ਤੇ ਵਿਜਿਟ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ