17 ਨਵੰਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਟੀਕਾਕਰਨ ਕੈਂਪ: ਸਿਵਲ ਸਰਜਨ
ਫਾਜ਼ਿਲਕਾ 10 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ, ਡਾ ਰਿੰਕੂ ਚਾਵਲਾ ਅਤੇ ਡਾ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿੱਚ ਜਿਲ੍ਹਾ ਫਾਜ਼ਿਲਕਾ ਵਿੱਚ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦਿਆਂ ਡਾ ਰੋਹਿਤ
ਸਹਾਇਕ ਸਿਵਲ ਸਰਜਨ ਵਲੋਂ ਜਿਲ੍ਹਾ ਫਾਜ਼ਿਲਕਾ 'ਚ ਲਗਾਏ ਵਿਸ਼ੇਸ਼ ਟੀਕਾਕਰਨ ਕੈੰਪ ਦਾ ਦ੍ਰਿਸ਼।


ਫਾਜ਼ਿਲਕਾ 10 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ, ਡਾ ਰਿੰਕੂ ਚਾਵਲਾ ਅਤੇ ਡਾ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿੱਚ ਜਿਲ੍ਹਾ ਫਾਜ਼ਿਲਕਾ ਵਿੱਚ ਵਿਸ਼ੇਸ਼ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦਿਆਂ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਵਿਸ਼ੇਸ਼ ਤੌਰ ਤੇ ਰੂਟੀਨ ਟੀਕਾਕਰਣ ਤੋਂ ਛੁੱਟ ਗਏ ਏਰੀਏ, ਦਾਨਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਿਹਤ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ।

ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਸਿਹਤ ਸਟਾਫ਼ ਦੀਆਂ ਟ੍ਰੇਨਿੰਗਾਂ ਅਤੇ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹਰੇਕ 5 ਸਾਲ ਤੱਕ ਦੇ ਬੱਚਿਆਂ ਜਾਂ ਗਰਭਵਤੀ ਮਾਂ ਦਾ ਟੀਕਾਕਰਨ ਸੰਪੂਰਨ ਕੀਤਾ ਜਾਵੇ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਮਨਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਜਾਂ ਆਪਣੇ ਨੇੜੇ ਦੇ ਘਰਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਕੈਂਪ ਦੌਰਾਨ ਸਿਹਤ ਕਰਮੀਆਂ ਰਾਹੀਂ ਲੋਕਾਂ ਨੂੰ ਬੱਚਿਆਂ ਦੇ ਪੋਸ਼ਣ ਅਤੇ ਦੇਖਭਾਲ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande