ਗੁਰਦੁਆਰਾ ਬੇਰ ਸਾਹਿਬ ਲਲੌਛੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ
ਸਮਾਣਾ, 10 ਨਵੰਬਰ (ਹਿੰ. ਸ.)। ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰ
ਗੁਰਦੁਆਰਾ ਸ੍ਰੀ ਬੇਰ ਸਾਹਿਬ ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਮਾਗਮ ਨੂੰ ਸਮਰਪਿਤ 'ਚ ਸ਼ਾਮਲ ਹੁੰਦੀ ਹੋਈ ਸੰਗਤ।


ਸਮਾਣਾ, 10 ਨਵੰਬਰ (ਹਿੰ. ਸ.)। ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਵਿਦਵਾਨ, ਕਥਾਵਾਚਕਾਂ ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਪਹੁੰਚ ਕੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ।

ਸਮਾਗਮ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਮਾਵੀ ਤੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਵੀ ਸ਼ਰਧਾਲੂਆਂ ਦੀ ਤਰ੍ਹਾਂ ਸ਼ਿਰਕਤ ਕਰਦੇ ਹੋਏ ਗੁਰੂ ਸਾਹਿਬ ਨੂੰ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।

ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇੱਕ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਲਲੌਛੀ ਵਿਖੇ ਵੀ ਇਹ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ।ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande