ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ
ਬਟਾਲਾ, 10 ਨਵੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨਾ ਕੇਵਲ ਜਾਰੀ ਹੈ ਬਲਕਿ ਤੇਜ਼ੀ ਨਾਲ ਚੱਲ ਰਹੀ ਹੈ। ਪਿੰਡ ਕੰਡਿਆਲ ਵਿਖੇ ਸਰਪੰਚ ਰਜਿੰਦਰ ਸਿੰਘ ਰੰਧਾਵਾ ਅਤੇ ਪਿੰਡ ਵਾਸੀਆਂ ਦੀ ਮੌਜੂਦਗ
ਹਲਕਾ ਵਿਧਾਇਕ ਪਿੰਡ ਕੰਡਿਆਲ ਵਿਖੇ ਸਰਪੰਚ ਰਜਿੰਦਰ ਸਿੰਘ ਰੰਧਾਵਾ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਦੇ ਹੋਏ।


ਬਟਾਲਾ, 10 ਨਵੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨਾ ਕੇਵਲ ਜਾਰੀ ਹੈ ਬਲਕਿ ਤੇਜ਼ੀ ਨਾਲ ਚੱਲ ਰਹੀ ਹੈ।

ਪਿੰਡ ਕੰਡਿਆਲ ਵਿਖੇ ਸਰਪੰਚ ਰਜਿੰਦਰ ਸਿੰਘ ਰੰਧਾਵਾ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਲਿੰਕ ਸੜਕ ਬਣਾਉਣ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸਰਪੰਚ ਰਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਮੰਗਾਂ ਤਹਿਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਸਮੇਤ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇੱਕ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਤਹਿਸੀਲ ਕੰਪਲੈਕਸ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਲੋਕ ਅਰਪਨ ਕਰ ਦਿੱਤਾ ਗਿਆ ਹੈ ਅਤੇ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਵੱਡਾ ਅਤੇ ਸ਼ਾਨਦਾਰ ਤੌਹਫਾ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਮਹਿਜ ਤਿੰਨ-ਸਾਢੇ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਬਣਾਇਆ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande