ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤੋਂ ਕਰਨ ’ਤੇ ਲਗਾਈ ਪੂਰਨ ਪਾਬੰਦੀ
ਮੋਗਾ, 11 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ


ਮੋਗਾ, 11 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਅਕਸਰ ਕਾਫੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਹਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫੀ ਮਜਬੂਤ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲੀਆਂ ਕੱਟਣ, ਸਾਈਕਲ ਅਤੇ ਸਕੂਟਰ ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ।

ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਕਾਰਨ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਸ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਡਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਂ ਇਹ ਮਨੁੱਖੀ ਜਾਨਾਂ ਲਈ ਘਾਤਕ ਸਿੱਧ ਹੁੰਦੀ ਹੈ। ਇਹਨਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ ਚਾਈਨਾ ਡੋਰ ਨੂੰ ਵਰਤਣ, ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਤੇ ਰੋਕ ਲਗਾਉਣੀ ਜਰੂਰੀ ਹੈ। ਇਹ ਹੁਕਮ 31 ਦਸੰਬਰ, 2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande