ਏ. ਡੀ. ਸੀ. ਵੱਲੋਂ 20 ਨਵੰਬਰ ਨੂੰ ਸੰਗਰੂਰ ਪੁੱਜਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ
ਸੰਗਰੂਰ, 12 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 20 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੀ ਧਾਰਮਿਕ ਯਾਤਰਾ ਨਗਰ ਕੀਰਤਨ ਦੇ ਸਵਾ
ਏ. ਡੀ. ਸੀ. ਸੰਗਰੂਰ 20 ਨਵੰਬਰ ਨੂੰ ਪੁੱਜਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।


ਸੰਗਰੂਰ, 12 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 20 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੀ ਧਾਰਮਿਕ ਯਾਤਰਾ ਨਗਰ ਕੀਰਤਨ ਦੇ ਸਵਾਗਤ ਲਈ ਸੰਗਰੂਰ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਨੇ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ ਤੇ ਡੀਡੀਪੀਓ ਜੇ.ਐਸ. ਬੱਗਾ ਸਮੇਤ ਵੱਖ ਵੱਖ ਵਿਭਾਗਾਂ ਦੇ ‌ਅਧਿਕਾਰੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਮਿਤੀ 20 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੇ ਨਗਰ ਕੀਰਤਨ ਦਾ ਸਵਾਗਤ ਸੰਗਰੂਰ ਜ਼ਿਲ੍ਹੇ ਵਿੱਚ ਬਡਬਰ ਵਿਖੇ ਕੀਤਾ ਜਾਵੇਗਾ ਅਤੇ ਨਗਰ ਕੀਰਤਨ ਦੇ ਰਾਤ ਦਾ ਠਹਿਰਾ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਅਤੇ ਮਿਤੀ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਲਈ ਰਵਾਨਾ ਹੋਵੇਗਾ ਜੋ ਚੰਨੋ ਤੋਂ ਪਟਿਆਲਾ ਵਿੱਚ ਦਾਖਲ ਹੋਵੇਗਾ। ਉਹਨਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ 100 ਕਿਲੋਮੀਟਰ ਤੋਂ ਵਧੇਰੇ ਨਗਰ ਕੀਰਤਨ ਦਾ ਰੂਟ ਹੋਵੇਗਾ, ਇਸ ਲਈ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਰਸਤੇ ਦੇ ਸਾਰੇ ਪ੍ਰਬੰਧ 14 ਨਵੰਬਰ ਤੱਕ ਮੁਕੰਮਲ ਕਰ ਲਏ ਜਾਣ। ਉਹਨਾਂ ਦੱਸਿਆ ਕਿ ਨਗਰ ਕੀਰਤਨ ਨਾਲ ਵਾਹਨਾਂ ਦਾ ਵੱਡਾ ਕਾਫ਼ਲਾ ਹੋਵੇਗਾ ਇਸ ਲਈ ਟਰੈਫ਼ਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande