ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ
ਫਾਜ਼ਿਲਕਾ 12 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਨੂੰ ਸਿਹਤ ਪੇਖੋ ਤੰਦਰੁਸਤ ਰੱਖਣ ਅਤੇ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਫਾਜ਼ਿਲਕਾ ਵਿਖੇ 27 ਨਵੰਬਰ 2025 ਨੂੰ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ ਦਾ ਦ੍ਰਿਸ਼।


ਫਾਜ਼ਿਲਕਾ 12 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਨੂੰ ਸਿਹਤ ਪੇਖੋ ਤੰਦਰੁਸਤ ਰੱਖਣ ਅਤੇ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਫਾਜ਼ਿਲਕਾ ਵਿਖੇ 27 ਨਵੰਬਰ 2025 ਨੂੰ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਕੈੰਪ ਦੌਰਾਨ ਸਿਹਤ ਵਿਭਾਗ ਵੱਲੋਂ ਔਰਤਾਂ ਲਈ ਮੁਫਤ ਚੈਕ-ਅੱਪ , ਜਿਲ੍ਹਾ ਰੋਜਗਾਰ ਵਿਭਾਗ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਦੇਣ ਲਈ ਵੱਖ ਵੱਖ ਕੰਪਨੀਆਂ ਬੁਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਨੂੰ ਦਰਸ਼ਾਉਂਦੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਕੈਂਪ ਦਾ ਆਯੋਜਨ 2 ਦਸੰਬਰ 2025 ਨੂੰ ਅਬੋਹਰ ਵਿਖੇ ਹੋਵੇਗਾ।

ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਸ਼੍ਰੀਮਤੀ ਅਨੁਪ੍ਰਿਆ ਸਿੰਘ ਨੇ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਹੈਲਥ ਚੈੱਕਅਪ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ, ਫ੍ਰੀ ਅਨੀਮੀਆ ਚੈੱਕਅਪ ਤੇ ਹੋਰ ਲੋੜੀਂਦੇ ਚੈਕਅੱਪ ਅਤੇ ਟੈਸਟ ਮੁਫਤ ਕਰਵਾਉਣ ਲਈ ਪ੍ਰਬੰਧ ਕੀਤਾ ਜਾਵੇਗਾ ਤੇ ਨਾਲ ਹੀ ਆਯੁਸ਼ਮਾਨ ਕਾਰਡ ਤੇ ਯੂ.ਡੀ.ਆਈ. ਡੀ ਕਾਰਡ ਬਨਾਉਣ ਦੀ ਸੁਵਿਧਾ ਫ੍ਰੀ ਦਿੱਤੀ ਜਾਵੇਗੀ। ਪੈਨਸ਼ਨ ਦਫਤਰ ਵੱਲੋਂ ਔਰਤਾਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਦੇ ਫਾਰਮ ਮੌਕੇ ਤੇ ਭਰੇ ਜਾਣਗੇ। ਜਿਲ੍ਹਾ ਰੋਜਗਾਰ ਦਫ਼ਤਰ ਵੱਲੋਂ ਲੜਕੀਆਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੱਖ ਵੱਖ ਕੰਪਨੀਆਂ ਨੂੰ ਸਦਾ ਦਿਤਾ ਗਿਆ , ਜੋ ਇੰਟਰਵੀਉ ਲੈੰਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਜਿਵੇ ਕਿ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਪੇਂਡੂ ਵਿਕਾਸ ਵਿਭਾਗ ਦੇ ਸੈਲਫ ਹੈਲਪ ਗਰੂਪ , ਸਖੀ. ਵਨ ਸਟਾਪ ਸੈੰਟਰ, ਬਾਲ ਸੁਰੱਖਿਆ ਯੂਨਿਟ ਆਦਿ ਹੋਰ ਵਿਭਾਗਾਂ ਵੱਲੋਂ ਔਰਤਾਂ / ਲੜੀਆਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ । ਇਸ ਲਈ ਜਿਲ੍ਹਾ ਫਾਜਿਲਕਾ ਦੀਆਂ ਹਰ ਵਰਗ ਦੀਆਂ ਔਰਤਾਂ / ਲੜਕੀਆਂ ਨੂੰ ਇਸ ਕੈਂਪ ਵਿੱਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande